ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ
ਨਵਾਂਸ਼ਹਿਰ- ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ,ਸਪਲਾਈ ਕਰਨ, ਬਾਹਰੋਂ ਆਯਾਤ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ।

ਨਗਰ ਕੌਂਸਲਾਂ ਦੇ ਸਮੂਹ ਕਾਰਜ ਸਾਧਕ ਅਫਸਰ ਅਤੇ ਡੀ.ਡੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਆਪਣੀ-ਆਪਣੀ ਹਦੂਦ ਅੰਦਰ ਇਹ ਹੁਕਮ ਲਾਗੂ ਕਰਨ ਲਈ ਆਪਣੇ-ਆਪਣੇ ਏਰੀਏ ਵਿਚ ਮੁਨਾਦੀ ਕਰਵਾਉਣਗੇ ਅਤੇ ਇਨ੍ਹਾਂ ਹੁਕਮਾਂ ਦੇ ਇੰਨ-ਬਿੰਨ ਲਾਗੂ ਹੋਣ ਸਬੰਧੀ ਚੈਕਿੰਗ ਕਰਕੇ ਰਿਪੋਰਟ ਭੇਜਣ ਲਈ ਜ਼ਿੰਮੇਵਾਰ ਹੋਣਗੇ। ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ/ ਨਗਰ ਕੌਂਸਲਾਂ ਦੇ ਸਮੂਹ ਕਾਰਜ ਸਾਧਕ ਅਫ਼ਸਰ ਅਤੇ ਪੇਂਡੂ ਏਰੀਏ ਵਿਚ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਇਨ੍ਹਾਂ ਹੁਕਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਪਾਬੰਦੀ ਲਗਾਉਣ ਮੌਕੇ ਕਿਹਾ ਕਿ ਸਿੰਥੈਟਿਕ/ਪਲਾਸਿਟਕ ਦੀ ਡੋਰ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਸ ਡੋਰ ਨਾਲ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦੇ ਗਲ਼ੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀ ਫਸ ਜਾਣ ’ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰ੍ਹਾਂ ਇਹ ਸਿੰਥੈਟਿਕ/ਪਲਾਸਿਟਕ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ, ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਡੋਰ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 22 ਅਕਤੂਬਰ, 2025 ਤੱਕ ਲਾਗੂ ਰਹੇਗਾ।