ਨਿਰਮਲ ਕੁਟੀਆ ਪੰਡਵਾਂ ਵਿਖੇ ਮਹਾਨ ਗੁਰਮਤਿ ਸਮਾਗਮ 14 ਨੂੰ ਹੋਵੇਗਾ
ਮਾਹਿਲਪੁਰ - ਤੱਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾਂ (ਫਗਵਾੜਾ) ਵਿਖੇ 14 ਜੂਨ ਨੂੰ ਮਹਾਨ ਗੁਰਮਤਿ ਸਮਾਗਮ ਸੰਤ ਗੁਰਚਰਨ ਸਿੰਘ ਪੰਡਵਾਂ ਦੀ ਰਹਿਨੁਮਾਈ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਪ੍ਰੇਮ ਤੇ ਸ਼ਰਧਾ ਭਾਵ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਸੰਤ ਗੁਰਚਰਨ ਸਿੰਘ ਪੰਡਵਾਂ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹੀਦੀ ਅਤੇ ਹਾੜ ਦੀ ਸੰਗਰਾਂਦ ਨੂੰ ਸਮਰਪਿਤ ਹੋਵੇਗਾ। ਜਿਸ ਵਿੱਚ ਭਾਈ ਗੁਰਪ੍ਰੀਤ ਸਿੰਘ ਜੀ ਸਮਰਾਏ ਵਾਲੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਬਾਬਾ ਜੀ ਦਾ ਭੰਡਾਰਾ ਸੰਗਤਾਂ ਨੂੰ ਅਤੁੱਟ ਵਰਤਾਇਆ ਜਾਵੇਗਾ।