ਪਟਿਆਲਾ ਦੇ ਤਿੰਨ ਪਿੰਡਾਂ ਵਿੱਚ ਦੁਬਾਰਾ ਵੋਟਾਂ ਸ਼ਾਂਤਮਈ ਮਾਹੌਲ ਵਿੱਚ ਪਈਆਂ

ਪਟਿਆਲਾ, 16 ਅਕਤੂਬਰ - ਪੰਜਾਬ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਵਿੱਚ ਕਰਵਾਈ ਗਈ ਮੁੜ ਚੋਣ ਪੂਰੇ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ। ਪਟਿਆਲਾ ਦੇ ਐਸ ਡੀ ਐਮ ਮਨਜੀਤ ਕੌਰ ਨੇ ਦੱਸਿਆ ਹੈ ਕਿ ਸਨੌਰ ਬਲਾਕ ਦੇ ਪਿੰਡ ਖੁੱਡਾ ਵਿੱਚ ਸ਼ਾਮ ਤਕ ਪੂਰੀ ਚੋਣ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ।

ਪਟਿਆਲਾ, 16 ਅਕਤੂਬਰ - ਪੰਜਾਬ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਵਿੱਚ ਕਰਵਾਈ ਗਈ ਮੁੜ ਚੋਣ ਪੂਰੇ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ। ਪਟਿਆਲਾ ਦੇ ਐਸ ਡੀ ਐਮ ਮਨਜੀਤ ਕੌਰ ਨੇ ਦੱਸਿਆ ਹੈ ਕਿ ਸਨੌਰ ਬਲਾਕ ਦੇ ਪਿੰਡ ਖੁੱਡਾ ਵਿੱਚ ਸ਼ਾਮ ਤਕ ਪੂਰੀ ਚੋਣ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ। ਇਸੇ ਤਰ੍ਹਾਂ ਐਸ ਡੀ ਐਮ ਦੂਧਨਸਾਧਾਂ ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਭੁੱਨਰਹੇੜੀ ਬਲਾਕ ਦੇ ਪਿੰਡ ਖੇੜੀ ਰਾਜੂ ਸਿੰਘ ਵਿਖੇ ਵੀ ਮੁੜ ਚੋਣ ਸ਼ਾਂਤੀਪੂਰਵਕ ਕਰਵਾਈ ਗਈ ਹੈ। ਪਾਤੜਾਂ ਦੇ ਐਸ ਡੀ ਐਮ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਿੰਡ ਕਰੀਮਨਗਰ (ਚਿੱਚੜਵਾਲ) ਵਿੱਚ ਦੁਬਾਰਾ ਪਈਆਂ ਵੋਟਾਂ ਦੌਰਾਨ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਮੁਕੰਮਲ ਕੀਤੀ ਗਈ ਹੈ। ਏਡੀਸੀ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਸਾਰੀ ਚੋਣ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਹਰ ਪੱਖੋਂ ਤਿਆਰੀ ਕੀਤੀ ਗਈ ਸੀ, ਸਿੱਟੇ ਵਜੋਂ ਇਨ੍ਹਾਂ ਪਿੰਡਾਂ ਵਿੱਚ ਸਮੁੱਚਾ ਚੋਣ ਅਮਲ ਨਿਰਵਿਘਨ ਮੁਕੰਮਲ ਕਰ ਲਿਆ ਗਿਆ ਹੈ। ਪਿੰਡ ਕਰੀਮਪੁਰ (ਚਿੱਚੜਵਾਲਾ) ਵਿਚ ਕੁਲਵੰਤ ਸਿੰਘ ਨੇ ਸਰਪੰਚੀ ਦੀ ਚੋਣ ਜਿੱਤੀ ਹੈ। ਪਿੰਡ ਖੇੜੀ ਰਾਜੂ ਸਿੰਘ ਵਿਚ ਪਰਮਜੀਤ ਕੌਰ ਨੇ ਚੋਣ ਜਿੱਤੀ ਹੈ। ਪਿੰਡ ਖੁੱਡਾ ਵਿਚ ਸਰਪੰਚ ਵਜੋਂ ਜੋਗਿੰਦਰ ਸਿੰਘ ਜੇਤੂ ਰਹੇ ਹਨ।