
ਬਜ਼ੁਰਗਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਜ਼ਰੂਰੀ - ਡਿਪਟੀ ਕਮਿਸ਼ਨਰ ।
ਨਵਾਂਸ਼ਹਿਰ - ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਜੀ ਐਨ ਸੈਲੀਬ੍ਰੇਸ਼ਨ ਹਾਲ ਬੰਗਾ ਰੋਡ ਨਵਾਂਸ਼ਹਿਰ ਵਿਖੇ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰੋਫੈਸਰ ਐਸ ਕੇ ਬਰੂਟਾ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਨਵਾਂਸ਼ਹਿਰ - ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਜੀ ਐਨ ਸੈਲੀਬ੍ਰੇਸ਼ਨ ਹਾਲ ਬੰਗਾ ਰੋਡ ਨਵਾਂਸ਼ਹਿਰ ਵਿਖੇ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰੋਫੈਸਰ ਐਸ ਕੇ ਬਰੂਟਾ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਸੇਹਤ ਵਿਭਾਗ ਤੋਂ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਾਜ ਕਿਰਨ ਕੌਰ ਬਤੌਰ ਸਨਮਾਨਿਤ ਮਹਿਮਾਨ ਸ਼ਾਮਲ ਹੋਏ। ਚੇਅਰਮੈਨ ਡਾ. ਜੇਡੀ ਵਰਮਾ ਵਲੋਂ ਆਪਣੇ ਸਵਾਗਤੀ ਭਾਸ਼ਣ ਵਿਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ , ਸਿਵਲ ਸਰਜਨ ਡਾ. ਜਸਪ੍ਰੀਤ ਕੌਰ , ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਾਜ ਕਿਰਨ , ਹੋਰ ਮਹਿਮਾਨਾਂ ਅਤੇ ਸਮੂਹ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜੀ ਆਇਆ ਆਖਿਆ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਨੇ ਦੱਸਿਆ ਕਿ ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦਾ ਗਠਨ 15 ਅਪ੍ਰੈਲ 2013 ਨੂੰ ਕੇਵਲ 21 ਮੈਂਬਰਾਂ ਦੀ ਮੈਂਬਰਸ਼ਿਪ ਨਾਲ ਕੀਤਾ ਗਿਆ ਸੀ ਜਦਕਿ ਅੱਜ ਦੀ ਤਾਰੀਖ ਵਿਚ ਇਸ ਦੇ ਮੈਂਬਰਾਂ ਦੀ ਗਿਣਤੀ 260 ਹੋ ਗਈ ਹੈ।
ਇਸ ਸੰਸਥਾ ਵਿਚ ਸਮਾਜ ਦੇ ਹਰ ਵਰਗ ਦੇ ਮੈਂਬਰ ਜਿਨ੍ਹਾਂ ਵਿਚ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਸੇਵਾ ਮੁਕਤ ਅਧਿਕਾਰੀ , ਕਰਮਚਾਰੀ , ਨਿੱਜੀ ਕਾਰੋਬਾਰੀ , ਮਹਿਲਾਵਾਂ ਅਤੇ ਪੇਂਡੂ ਖੇਤਰਾਂ ਦੇ ਖੇਤੀਬਾੜੀ ਨਾਲ ਜੁੜੇ ਵਿਅਕਤੀ ਵੱਡੀ ਗਿਣਤੀ ਵਿੱਚ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀ ਇੰਨੀ ਵੱਡੀ ਮੈਂਬਰਸ਼ਿਪ ਦੇ ਕਾਰਨ ਹੀ ਇਸ ਨੂੰ ਸਟੇਟ ਬਾਡੀ ਫੈਡਸਨ ਵਿਚ ਵੀ ਬਹੁਤ ਐਹਿਮੀਅਤ ਦਿੱਤੀ ਗਈ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਐਸ ਕੇ ਪੁਰੀ ਵਲੋਂ ਪਿਛਲੇ ਸਾਲ 1 ਅਕਤੂਬਰ ਤੋਂ 30 ਸਤੰਬਰ 2024 ਦੌਰਾਨ ਕੀਤੇ ਗਏ ਸਮਾਜ ਭਲਾਈ ਦੇ ਕਾਰਜਾਂ ਅਤੇ ਚਲਾਏ ਗਏ ਪ੍ਰਾਜੈਕਟਾਂ ਸਬੰਧੀ ਰਿਪੋਰਟ ਪੜ੍ਹੀ ਗਈ ਜਿਸ ਵਿੱਚ ਐਸੋਸੀਏਸ਼ਨ ਵਲੋਂ ਡੀਏਵੀ ਸਕੂਲ ਨਵਾਂਸ਼ਹਿਰ ਵਿਖੇ ਬੂਟੇ ਲਗਾਉਣ ਅਤੇ ਬੀਡੀਸੀ ਨਵਾਂਸ਼ਹਿਰ ਵਿਖੇ ਲਗਾਏ ਗਏ ਖੂਨਦਾਨ ਕੈਂਪ ਸਬੰਧੀ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਗਿਆ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਹਰੇਕ ਵਿਅਕਤੀ ਆਪਣੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਆਪਣੀਆਂ ਜ਼ਿਮੀਂਦਾਰੀਆਂ ਨੂੰ ਨਿਭਾਉਂਦਾ ਹੋਇਆ ਆਪਣੇ ਫਰਜ਼ ਪੂਰੇ ਕਰਦਾ ਹੈ ਪਰ ਆਪਣੇ ਅਧਿਕਾਰਾਂ ਨੂੰ ਭੁੱਲ ਜਾਂਦਾ ਹੈ। ਉਸ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਵਲੋਂ ਕੀਤੇ ਜਾਂਦੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਨੇ ਕਿਹਾ ਕਿ ਉਹ ਸੀਨੀਅਰ ਸਿਟੀਜਨਜ਼ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ / ਮੁਸ਼ਕਲਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਸਮਾਜ ਵਿੱਚ ਬਜ਼ੁਰਗਾਂ ਨੂੰ ਪੂਰਾ ਆਦਰ ਸਤਿਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਮੈਨੂੰ ਇਸ ਸਮਾਗਮ ਵਿਚ ਸ਼ਾਮਲ ਹੋ ਕੇ ਸਤਿਕਾਰਯੋਗ ਸੀਨੀਅਰ ਸਿਟੀਜਨਜ਼ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਹੈ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਵਡੇਰੀ ਉਮਰ ਵਿਚ ਬਜ਼ੁਰਗਾਂ ਨੂੰ ਆਪਣੇ ਖਾਣ ਪੀਣ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਆਪਣੀ ਸੇਹਤ ਦੀ ਸੰਭਾਲ ਲਈ ਹਲਕੀ ਕਸਰਤ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਆਪਣੇ ਬਜ਼ੁਰਗ ਮਾਤਾ ਪਿਤਾ ਦੀ ਸਾਂਭ ਸੰਭਾਲ ਕਰਨ ਵਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਸਮੇਂ ਸਮੇਂ 'ਤੇ ਆਪਣੀ ਸਿਹਤ ਸਬੰਧੀ ਚੈੱਕ ਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਸਮਾਜਿਕ ਸੁਰੱਖਿਆ ਅਫਸਰ ਰਾਜ ਕਿਰਨ ਨੇ ਕਿਹਾ ਕਿ ਬਜ਼ੁਰਗਾਂ ਦਾ ਆਸ਼ੀਰਵਾਦ ਲੈਣ ਲਈ ਸੰਯੁਕਤ ਪਰਿਵਾਰ ਦਾ ਹੋਣਾ ਬਹੁਤ ਜ਼ਰੂਰੀ ਹੈ। ਇਕ ਪਰਿਵਾਰ ਨੂੰ ਜੋੜੀ ਰੱਖਣ ਲਈ ਮਹਿਲਾਵਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਰਾਹ ਦਸੇਰੇ ਹੁੰਦੇ ਹਨ। ਉਨ੍ਹਾਂ ਕੋਲ ਜ਼ਿੰਦਗੀ ਦੇ ਕੌੜੇ ਮਿੱਠੇ ਤਜ਼ਰਬੇ ਹੁੰਦੇ ਹਨ। ਸਾਨੂੰ ਹਮੇਸ਼ਾ ਬਜ਼ੁਰਗਾਂ ਦੇ ਨਾਲ ਰਹਿ ਕੇ ਉਨ੍ਹਾਂ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ।
ਐਸੋਸੀਏਸ਼ਨ ਵਲੋਂ ਛਪਵਾਈ ਜਾ ਰਹੀ ਡਾਇਰੈਕਟਰੀ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਗਰੈਂਡ ਹੋਟਲ ਤੋਂ ਬ੍ਰਿਜ ਮੋਹਣ ਸਿੰਘ , ਸੰਧੂ ਹਸਪਤਾਲ ਤੋਂ ਪ੍ਰੋਫੈਸਰ ਜੀ ਐਸ ਸੰਧੂ , ਏਪਿਕ ਓਵਰਸੀਜ਼ ਤੋਂ ਐਸ ਕੇ ਪੁਰੀ , ਏ - ਪਲੱਸ ਕੰਪਨੀ ਤੋਂ ਗੁਰਚਰਨ ਅਰੋੜਾ , ਪਾਠਕ ਐਸੋਸੀਏਟਸ ਤੋਂ ਐਮਪੀ ਪਾਠਕ , ਰਾਜਪਾਲ ਹਸਪਤਾਲ ਤੋਂ ਡਾ. ਅਸੀਮ ਰਾਜਪਾਲ ਅਤੇ ਹੋਰ ਯੋਗਦਾਨੀਆਂ ਨੂੰ ਸਨਮਾਨਿਤ ਕਰ ਕੇ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਪੰਜ ਸੁਪਰ ਸੀਨੀਅਰ ਮੈਂਬਰਾਂ ਪ੍ਰੋਫੈਸਰ ਜੀਐਸ ਸੰਧੂ , ਸੇਵਾ ਮੁਕਤ ਪੁਲਿਸ ਅਫਸਰ ਰਾਮ ਜੀ ਲਾਲ , ਹਰਬੰਸ ਸਿੰਘ , ਬਲਦੇਵ ਸੂੰਢ ਅਤੇ ਅਸ਼ੋਕ ਚੋਪੜਾ ਨੂੰ ਸ਼ਾਲ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਵਿਚ ਜਸਪਾਲ ਸਿੰਘ ਗਿੱਦਾ , ਐਮ ਸੀ ਕੁਲਵੰਤ ਕੌਰ , ਡਾ. ਦਵਿੰਦਰ ਕੁਮਾਰ ਸ਼ਰਮਾ , ਸੁਰਜੀਤ ਕੁਮਾਰ ਸੁਪਰਡੈਂਟ ਵਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਜੀਵਨ ਕੁਮਾਰ ਪਾਠਕ ਵਲੋਂ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ ਗਿਆ। ਸੁਖਦੇਵ ਸ਼ਰਮਾ ਅਤੇ ਸੁਭਾਸ਼ ਅਰੋੜਾ ਅਤੇ ਦਰਸ਼ਣ ਦਰਦੀ ਵਲੋਂ ਕਵਿਤਾਵਾਂ ਸੁਣਾਈਆਂ ਗਈਆਂ। ਲਲਿਤ ਓਹਰੀ ਵਲੋਂ ਗੀਤ ਸੁਣਾਇਆ ਗਿਆ। ਸਟੇਜ ਸੈਕਟਰੀ ਦੀ ਭੂਮਿਕਾ ਜਨਰਲ ਸਕੱਤਰ ਐਸ ਕੇ ਪੁਰੀ ਵਲੋਂ ਬਾਖੂਬੀ ਨਿਭਾਈ ਗਈ।ਅੰਤ ਵਿੱਚ ਪ੍ਰਧਾਨ ਐਸ ਕੇ ਬਰੂਟਾ ਵਲੋਂ ਆਏ ਹੋਏ ਸਮੂਹ ਮਹਿਮਾਨਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮੈਂਬਰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਹਾਜ਼ਰ ਸਨ।
