ਬੱਚਿਆਂ ਨੂੰ ਰਿਹਾਇਸ਼ੀ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਦਸੰਬਰ, 2024: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਕੰਮ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ, ਜੋ ਮੁੰਕਮਲ ਤੌਰ ‘ਤੇ ਜਾਂ ਅੰਸ਼ਿਕ ਰੂਪ ਵਿੱਚ ਸੁੱਰਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਮੁਫ਼ਤ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸਹੂਲਤ ਆਦਿ ਮੁੱਹਈਆ ਕਰਵਾ ਰਹੀਆਂ ਹਨ, ਦਾ ‘ਜੁਵੇਨਾਇਲ ਜਸਟਿਸ ਐਕਟ’ ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨਵਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜੇਕਰ ਅਜਿਹੀ ਕੋਈ ਸੰਸਥਾ ਅਜੇ ਤੱਕ ਰਜਿਸਟਰਡ ਨਹੀਂ ਹੋਈ ਤਾਂ ਉਹ 12 ਦਸੰਬਰ, 2024 ਤੋਂ ਪਹਿਲਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਕਮਰਾ ਨੰ: 536, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਪਣਾ ਬੇਨਤੀ ਪੱਤਰ ਜਮ੍ਹਾਂ ਕਰਵਾ ਸਕਦੇ ਹਨ।