
ਪੰਜਾਬੀ 'ਵਰਸਿਟੀ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ
ਪਟਿਆਲਾ, 10 ਜਨਵਰੀ- ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਆਈ.ਏ.ਐੱਸ./ਪੀ.ਸੀ.ਐੱਸ.(ਪ੍ਰੀ.) ਰੈਗੂਲਰ/ਵੀਕਐਂਡ, ਯੂ.ਜੀ.ਸੀ.(ਨੈੱਟ), ਪੀ.ਸੀ.ਐੱਸ. (ਜੂਡੀਸ਼ਰੀ) ਕੋਰਸਾਂ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ।
ਪਟਿਆਲਾ, 10 ਜਨਵਰੀ- ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਆਈ.ਏ.ਐੱਸ./ਪੀ.ਸੀ.ਐੱਸ.(ਪ੍ਰੀ.) ਰੈਗੂਲਰ/ਵੀਕਐਂਡ, ਯੂ.ਜੀ.ਸੀ.(ਨੈੱਟ), ਪੀ.ਸੀ.ਐੱਸ. (ਜੂਡੀਸ਼ਰੀ) ਕੋਰਸਾਂ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ।
ਵਿਭਾਗ ਦੇ ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪੀ.ਸੀ.ਐੱਸ. ਸਮੇਤ ਵੱਖ-ਵੱਖ ਪਦਵੀਆਂ ਲਈ 322 ਆਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਵਿਦਿਆਰਥੀਆਂ ਨੂੰ ਇਸ ਸੁਨਹਿਰੀ ਮੌਕੇ ਦਾ ਫ਼ਾਇਦਾ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਿਖੇ ਆਈ.ਏ.ਐੱਸ./ਪੀ.ਸੀ.ਐੱਸ.(ਪ੍ਰੀ.) ਰੈਗੂਲਰ/ਵੀਕਐਂਡ ਦੇ ਨਵੇਂ ਬੈਚ ਦੀਆਂ ਕਲਾਸਾਂ ਸੁ਼ਰੂ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ 'ਤੇ ਉੱਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਰਿਹਾ ਹੈ। ਵਿਭਾਗ ਵਿਖੇ ਇੱਕ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਉਪਲਬਧ ਹੈ ਅਤੇ ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ਼ ਜ਼ਿੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦਾ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਖੁੱਲ੍ਹਾ ਰਹਿੰਦਾ ਹੈ।
ਵਿਭਾਗ ਵਿਖੇ ਆਈ.ਏ.ਐੱਸ./ਪੀ.ਸੀ.ਐੱਸ.(ਪ੍ਰੀ.) ਰੈਗੂਲਰ ਕੋਰਸ ਦੀਆਂ ਕਲਾਸਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਸੋਮਵਾਰ ਤੋਂ ਲੈ ਕੇ ਸੁ਼ੱਕਰਵਾਰ ਤਕ ਲਗਾਈਆਂ ਜਾਂਦੀਆਂ ਹਨ ਅਤੇ ਆਈ.ਏ.ਐੱਸ./ਪੀ.ਸੀ.ਐੱਸ.(ਪ੍ਰੀ.) ਵੀਕਐਂਡ ਕੋਰਸ ਦੀਆਂ ਕਲਾਸਾਂ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ੍ਹਾਂ ਦੌਰਾਨ ਹੀ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤਕ ਲਗਦੀਆਂ ਹਨ। ਵੀਕਐਂਡ ਕੋਰਸ ਖਾਸ ਕਰਕੇ ਨੌਕਰੀਪੇਸ਼ਾ ਅਤੇ ਰੈਗੂਲਰ ਪੜ੍ਹਾਈ ਕਰਨ ਵਾਲ਼ੇ ਵਿਦਿਆਰਥੀਆਂ ਲਈ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਮਿਤੀ 15 ਜਨਵਰੀ ਤੱਕ ਵਿਭਾਗ ਦੀ ਈ-ਮੇਲ [email protected] ਉੱਤੇ ਭੇਜ ਸਕਦੇ ਹਨ।
ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਨ੍ਹਾਂ ਕੋਰਸਾਂ ਦੀਆਂ ਕਲਾਸਾਂ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554 68641,9779150845 'ਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਵੀ ਵੇਖ ਸਕਦੇ ਹਨ।
