ਮੋਹਾਲੀ ਪੁਲਿਸ ਨੇ ਪੁਲਿਸ ਯਾਦਗਾਰੀ ਦਿਵਸ ਮਨਾ ਕੇ ਪੁਲਿਸ ਸ਼ਹੀਦਾਂ ਨੂੰ ਯਾਦ ਕੀਤਾ

ਐਸ.ਏ.ਐਸ.ਨਗਰ, 21 ਅਕਤੂਬਰ, 2024: ਪਿਛਲੇ ਸਾਲ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੀ ਯਾਦ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੁਲਿਸ ਯਾਦਗਾਰੀ ਦਿਵਸ ਪਰੇਡ ਕੀਤੀ ਗਈ।

ਐਸ.ਏ.ਐਸ.ਨਗਰ, 21 ਅਕਤੂਬਰ, 2024: ਪਿਛਲੇ ਸਾਲ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੀ ਯਾਦ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੁਲਿਸ ਯਾਦਗਾਰੀ ਦਿਵਸ ਪਰੇਡ ਕੀਤੀ ਗਈ।
ਡੀ ਆਈ ਜੀ ਰੋਪੜ ਰੇਂਜ ਸ੍ਰੀਮਤੀ ਨੀਲਾਂਬਰੀ ਜਗਦਲੇ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਹ ਦਿਨ ਸਾਨੂੰ ਸਾਡੇ ਪੁਲਿਸ ਜੁਆਨਾਂ, ਅਰਧ ਸੈਨਿਕ ਬਲਾਂ ਦੀ ਬਹਾਦਰੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਜਿੱਤੋ ਜਾਂ ਮਰੋ ਦੇ ਮਿਸ਼ਨ ਨਾਲ ਭਾਰਤ ਵਿਰੋਧੀ ਤਾਕਤਾਂ ਵਿਰੁੱਧ ਲੜਾਈ ਲੜੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਜਿਹੇ ਪਰਿਵਾਰਾਂ ਦੀ ਵਿਰਾਸਤ ਵੀ ਸੰਭਾਲ ਰਿਹਾ ਹੈ, ਜਿਨ੍ਹਾਂ ਦੇ ਮੈਬਰਾਂ ਨੇ ਡਿਊਟੀ ਦੌਰਾਨ ਆਪਣੇ ਆਪ ਨੂੰ ਗੁਆ ਦਿੱਤਾ ਹੈ।
ਅਮਨ-ਸ਼ਾਂਤੀ ਅਤੇ ਏਕਤਾ ਅਤੇ ਅਖੰਡਤਾ ਲਈ ਨਵੇਂ ਖ਼ਤਰੇ ਵਜੋਂ ਉੱਭਰੇ ਨਸ਼ਿਆਂ ਦੇ ਕੋਹੜ ਅਤੇ ਗੈਂਗਸਟਰਾਂ ਵਿਰੁੱਧ ਲੜਨ 'ਤੇ ਜ਼ੋਰ ਦਿੰਦਿਆਂ ਰੋਪੜ ਰੇਂਜ ਦੀ ਡਿਪਟੀ ਇੰਸਪੈਕਟਰ ਜਨਰਲ ਸ੍ਰੀਮਤੀ ਨੀਲਾਂਬਰੀ ਜਗਦਲੇ ਨੇ ਅੱਗੇ ਕਿਹਾ ਕਿ ਸਾਨੂੰ ਆਪਣੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਚੁੰਗਲ ਅਤੇ ਮਾੜੇ ਇਰਾਦਿਆਂ ਤੋਂ ਬਚਾਉਣ ਲਈ ਅਜਿਹੀਆਂ ਤਾਕਤਾਂ ਵਿਰੁੱਧ ਲੜਨਾ ਪਵੇਗਾ।
ਪੁਲਿਸ ਯਾਦਗਾਰੀ ਦਿਵਸ ਪਰੇਡ ਦੀ ਅਗਵਾਈ ਡੀ.ਐਸ.ਪੀ ਜਤਿੰਦਰ ਚੌਹਾਨ ਨੇ ਪਰੇਡ ਕਮਾਂਡਰ ਵਜੋਂ ਕੀਤੀ ਅਤੇ ਇਸ ਮੌਕੇ ਸ਼ਹੀਦ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਪਿਛਲੇ ਸਾਲ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਂ ਪੜ੍ਹ ਕੇ ਸੁਣਾਏ।
ਅੰਤ ਵਿੱਚ ਡੀ ਆਈ ਜੀ ਨੀਲਾਂਬਰੀ ਜਗਦਲੇ, ਐਸ ਐਸ ਪੀ ਦੀਪਕ ਪਾਰੀਕ, ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਨੀਸ਼ ਗੋਇਲ ਨੇ ਐਸ ਪੀਜ਼, ਡੀ ਐਸ ਪੀਜ਼, ਐਸ ਐਚ ਓਜ਼, ਪੰਜਾਬ ਪੁਲੀਸ ਦੇ ਪੈਨਸ਼ਨਰਾਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸ਼ਰਧਾ ਦੇ ਫੁੱਲ ਭੇਟ ਕੀਤੇ।
ਅੱਜ ਪੁਲੀਸ ਯਾਦਗਾਰੀ ਦਿਵਸ ਪਰੇਡ ਵਿੱਚ ਸ਼ਾਮਲ ਹੋਏ 27 ਪਰਿਵਾਰਾਂ ਨੂੰ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।