ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਦਾ 68 ਵੀ ਪੰਜਾਬ ਸਕੂਲ ਗੇਮਸ ਵਿੱਚ ਸ਼ਾਨਦਾਰ ਪ੍ਰਦਰਸ਼ਨ

ਗੜਸ਼ੰਕਰ, 21 ਅਕਤੂਬਰ - 68 ਵਾ ਪੰਜਾਬ ਸਕੂਲ ਖੇਡ ਮੁਕਾਬਲਾ,ਜੋ ਕਿ ਕਰਤਾਰ ਸਿੰਘ ਮੈਮੋਰੀਅਲ ਕਾਲਜ ਟਾਂਡਾ ਹੁਸ਼ਿਆਰਪੁਰ ਵਿਖੇ ਹੋਇਆ, ਜਿਸ ਵਿੱਚ ਕੁੱਲ 18 ਜੋਨਾਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵਿਦਿਆਰਥਣ ਮਨਸਿਮਰਨ ਕੌਰ ਜਮਾਤ ਦਸਵੀਂ ਨੇ ਲੰਬੀ ਛਾਲ ਵਿੱਚ ਗੋਲਡ ਮੈਡਲ ਅਤੇ 100 ਮੀਟਰ ਰੇਸ ਵਿੱਚ ਸਿਲਵਰ ਮੈਡਲ ਹਾਸਿਲ ਕੀਤਾ।

ਇਸੇ ਤਰ੍ਹਾਂ 400 ਮੀਟਰ ਰਿਲੇਅ ਰੇਸ ਵਿੱਚ ਤਾਨੀਆ ਠਾਕੁਰ, ਮਨਸਿਮਰਨ ਕੌਰ, ਨੈਨਾ ਅਤੇ ਹਰਮਨਜੀਤ ਕੌਰ ਨੇ ਜਿਲ੍ਹੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਹਾਸਿਲ ਕੀਤਾ।
ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਸੁਰਿੰਦਰ ਕੌਰ ਬੈਂਸ ਅਤੇ ਪ੍ਰਿੰਸੀਪਲ ਜਸਪ੍ਰੀਤ ਕੌਰ ਨੇ ਇਸ ਸਫਲਤਾ ਲਈ ਕੋਚ ਸੰਦੀਪ ਕੁਮਾਰ ਲਖਵਿੰਦਰ ਸਿੰਘ ਅਤੇ ਕੁਲਵੀਰ ਕੌਰ ਦੇ ਨਾਲ ਨਾਲ ਸਮੂਹ ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।