ਏ.ਡੀ.ਜੀ.ਪੀ. ਜੇਲਾਂ ਅਰੁਣਪਾਲ ਸਿੰਘ ਨੇ ਜੇਲ੍ਹ ਵਿਭਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪਟਿਆਲਾ, 21 ਅਕਤੂਬਰ - ਪੰਜਾਬ ਜੇਲ੍ਹ ਵਿਭਾਗ ਦੇ ਏਡੀਜੀਪੀ ਅਰੁਣਪਾਲ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਮੋੜਿਆ ਜਾ ਸਕਦਾ। ਉਹ ਅੱਜ ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਜੇਲ੍ਹ ਵਿਭਾਗ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਜੇਲ੍ਹ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਹੋਏ ਸਨ।

 ਉਨ੍ਹਾਂ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੋ ਹੈ ਕਿ ਹਰ ਇਕ ਜੇਲ੍ਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਅਤੇ ਨਿਰਭੈ ਹੋ ਕੇ ਨਿਭਾਵੇ। ਇਸ ਮੌਕੇ ਏਡੀਜੀਪੀ ਨੇ ਪੰਜਾਬ ਜੇਲ੍ਹ ਵਿਭਾਗ ਵੱਲੋਂ ਪੰਜਾਬ ਵਿੱਚ ਦਹਿਸ਼ਤਗਰਦੀ ਦੇ ਸਮੇਂ, ਅਤੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਈਜੀ (ਜੇਲ੍ਹਾਂ), ਸਹਾਇਕ ਸੁਪਰਡੈਂਟ ਜੇਲ੍ਹਜ਼ ਅਤੇ ਹੈਡਵਾਰਡਰ/ਵਾਰਡਰ ਰੈਂਕ ਦੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਸ਼ਰਧਾਂਜਲੀ ਸਮਾਰੋਹ ਵਿੱਚ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਇੰਸਪੈਕਟਰ ਜਨਰਲ (ਜੇਲ੍ਹਾਂ) ਪੰਜਾਬ,  ਆਰਕੇ ਅਰੋੜਾ ਅਤੇ ਡੀਆਈਜੀ (ਜੇਲ੍ਹਾਂ)  ਸੁਰਿੰਦਰ ਸਿੰਘ ਵੀ ਮੌਜੂਦ ਸਨ। 
ਏਡੀਜੀਪੀ ਅਰੁਣਪਾਲ ਸਿੰਘ ਨੇ ਸ਼ਹੀਦੀ ਸਮਾਰਕ ਉਪਰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਹਰ ਸੰਭਵ ਕੋਸ਼ਿਸ਼ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦਾ ਵਿਸ਼ਵਾਸ ਦਿਵਾਇਆ। ਪ੍ਰਿੰਸੀਪਲ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਕੁਲਵੰਤ ਸਿੰਘ ਸਿੱਧੂ ਨੇ ਇਸ ਦਿਨ ਦੇ ਇਤਿਹਾਸ ਬਾਰੇ ਦੱਸਿਆ ਤੇ ਸ਼ਹੀਦਾਂ ਦੇ ਪਰਿਵਾਰਾ ਦਾ ਧੰਨਵਾਦ ਕੀਤਾ। ਇਸ ਰਾਜ ਪੱਧਰੀ ਸਮਾਰੋਹ ਦਾ ਮੰਚ ਸੰਚਾਲਨ ਵਾਈਸ ਪ੍ਰਿੰਸੀਪਲ ਮੁਕੇਸ਼ ਕੁਮਾਰ ਸ਼ਰਮਾ ਨੇ ਕੀਤਾ।