ਭਾਰਤ ਸਰਕਾਰ ਦੀ ਜੈਪੁਰ ਯੂਨੀਵਰਸਿਟੀ 'ਚ ਦਸ ਰੋਜਾ ਕੈਂਪ ਦੌਰਾਨ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀ ਦੀ ਚੋਣ ਹੋਈ

ਨਵਾਂਸ਼ਹਿਰ/ਬੰਗਾ - ਵਿਵੇਕਾਨੰਦ ਗਲੋਬਲ ਯੂਨੀਵਰਸਿਟੀ ਜੈਪੁਰ, ਰਾਜਸਥਾਨ ਵਿਖੇ ਭਾਰਤ ਸਰਕਾਰ ਵੱਲੋਂ ਦਸ ਰੋਜ਼ਾ ਪ੍ਰੀ. ਆਰ. ਡੀ ਨੈਸ਼ਨਲ ਕੈਂਪ ਆਯੋਜਿਤ ਕੀਤਾ ਗਿਆ ਹੈ। ਜਿਸ ਵਿਚ ਸਿੱਖ ਨੈਸ਼ਨਲ ਕਾਲਜ, ਬੰਗਾ ਦੇ ਹੋਣਹਾਰ ਵਿਦਿਆਰਥੀ ਗੁਰਪ੍ਰੀਤ ਸਿੰਘ ਐੱਮ. ਏ. ਪੰਜਾਬੀ ਦੀ ਚੋਣ ਹੋਣਾ ਕਾਲਜ ਲਈ ਮਾਣ ਵਾਲੀ ਗੱਲ ਹੈ।

ਇਸ ਬਾਬਤ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਜਿਥੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ ਉਸਦੇ ਸੁਨਹਿਰੇ ਭਵਿੱਖ ਅਤੇ ਸਖ਼ਸ਼ੀਅਤ ਦੇ ਸਰਬਪੱਖੀ ਵਿਕਾਸ ਲਈ ਦਿਲੀ ਮੁਬਾਰਕਬਾਦ ਦਿੱਤੀ ਅਤੇ ਇਹ ਜਾਣਕਾਰੀ ਮੁਹੱਈਆ ਕਰਵਾਈ ਕਿ ਇਸ ਕੈਂਪ ਵਿਚ ਪੂਰੇ ਭਾਰਤ ਵਿਚੋਂ ਵਿਦਿਆਰਥੀ ਹਿੱਸਾ ਲੈ ਰਹੇ ਹਨ। ਗੁਰਪ੍ਰੀਤ ਸਿੰਘ ਉੱਤਰੀ ਭਾਰਤ ਦੇ ਵਿਦਿਆਰਥੀ ਵਜੋਂ ਹਿੱਸਾ ਲੈ ਰਿਹਾ ਹੈ। ਇਸ ਮੌਕੇ ਉਹਨਾਂ ਨੇ ਐੱਨ. ਐੱਸ. ਐੱਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ ਵਿਪਨ, ਡਾ. ਨਿਰਮਲਜੀਤ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਅਜਿਹੇ ਹੋਰ ਕਾਰਜਾਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹੌਂਸਲਾ ਅਫਜਾਈ ਕਰਨ ਲਈ ਪ੍ਰੇਰਿਤ ਕੀਤਾ।