'ਕੇਂਦਰ ਦੇ ਮਤਰੇਈ ਮਾਂ ਵਾਲੇ ਸਲੂਕ ਕਾਰਨ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ'

ਪਟਿਆਲਾ, 22 ਅਕਤੂਬਰ -ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਗੋਡੇ ਟੇਕ ਕੇ ਪੰਜਾਬ ਅਤੇ ਸੂਬੇ ਦੇ ਕਿਸਾਨਾਂ ਦੇ ਹਿਤਾਂ ਨੂੰ ਵਿਸਾਰ ਦਿੱਤਾ ਹੈ। ਸਿਹਤ ਮੰਤਰੀ ਨੇ ਅੱਜ ਸ਼ਾਮ ਲੰਗ, ਲੌਟ, ਪਟਿਆਲਾ ਤੇ ਹੋਰ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ।

 ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਉੱਤੇ ਦਬਾਅ ਬਣਾ ਰਹੀ ਹੈ ਤਾਂ ਕਿ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਖਰੀਦਣ ਮਗਰੋਂ ਮੰਡੀਆਂ ਵਿੱਚੋਂ ਲਿਫਟਿੰਗ ਵੀ ਨਾਲੋ-ਨਾਲ ਕੀਤੀ ਜਾਵੇ। ਉਨ੍ਹਾਂ ਸਵਾਲ ਕੀਤਾ ਕਿ ਬਿੱਟੂ ਦੱਸੇ ਕਿ ਉਹ ਕਿੱਥੇ ਹੈ ? ਉਨ੍ਹਾਂ ਕਿਹਾ ਕਿ ਜਦੋਂ ਤੋਂ ਰਵਨੀਤ ਬਿੱਟੂ ਮੰਤਰੀ ਬਣਿਆ ਹੈ ਪੰਜਾਬ ਨਾਲ ਧੱਕਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੱਸੇ ਕਿ ਉਹ ਤਿੰਨ ਵਾਰ ਪੰਜਾਬ ਤੋਂ ਪਾਰਲੀਮੈਂਟ ਜਾ ਕੇ ਪੰਜਾਬ ਲਈ ਕੀ ਲੈ ਕੇ ਆਏ ? ਇਸ ਲਈ ਜਦੋਂ ਉਹ ਮੋਦੀ ਸਰਕਾਰ ਵਿੱਚ ਕੁਝ ਬਣੇ ਹਨ ਤਾਂ ਹੁਣ ਤਾਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਲਈ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ।
ਉਨ੍ਹਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਤਨਜ਼ ਕਸਦਿਆਂ ਕਿਹਾ ਕਿ ਰੇਲ ਵਿਭਾਗ ਤੇ ਫੂਡ ਪ੍ਰੋਸੈਸਿੰਗ ਵਿਭਾਗ ਹੋਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕਿਸਾਨਾਂ ਦੀ ਬਾਂਹ ਨਹੀਂ ਫੜੀ ਗਈ ਹੈ ਅਤੇ ਨਾ ਹੀ ਬਿੱਟੂ ਤੇ ਨਾ ਹੀ ਕਿਸੇ ਹੋਰ ਕੇਂਦਰੀ ਮੰਤਰੀ ਨੇ ।ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਆੜਤੀਏ, ਲੇਬਰ, ਸ਼ੈਲਰ ਮਿਲਰਜ਼ ਤੇ ਟਰਾਂਸਪੋਰਟਰ ਸਾਡੀ ਰੀਡ ਦੀ ਹੱਡੀ ਹਨ ਪਰ ਮੋਦੀ ਸਰਕਾਰ ਮੰਡੀਕਰਨ ਸਿਸਟਮ ਦੀ ਦੁਸ਼ਮਣ ਬਣਕੇ ਇਨ੍ਹਾਂ ਨੂੰ ਰੋਲਣ ‘ਤੇ ਲੱਗੀ ਹੋਈ ਹੈ ਤੇ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। 
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਕੇ ਸੋਨੇ ਵਰਗੀ ਫ਼ਸਲ ਲੈ ਕੇ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੋਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ ਡੀ ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਤੇ ਐਸ ਡੀ ਐਮ ਪਟਿਆਲਾ ਮਨਜੀਤ ਕੌਰ ਸਮੇਤ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।