ਸਰਕਾਰੀ ਹਾਈ ਸਕੂਲ ਡਘਾਮ ਵਿਖੇ ਗਏ ਮਾਪੇ ਅਧਿਆਪਕ ਮਿਲਣੀ ਆਯੋਜਿਤ
ਗੜ੍ਹਸ਼ੰਕਰ, 23 ਅਕਤੂਬਰ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੁੱਖ ਅਧਿਆਪਕਾ ਨਵਦੀਪ ਸਹਿਗਲ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਡਘਾਮ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਦੌਰਾਨ ਮਾਪਿਆਂ, ਸਕੂਲ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਮੈਂਬਰਾਂ ਨਾਲ ਬੱਚਿਆਂ ਦੀ ਪੜ੍ਹਾਈ, ਖੇਡਾਂ ਵਿੱਚ ਪ੍ਰਾਪਤੀਆਂ ਅਤੇ ਸਕੂਲ ਦੀਆਂ ਹੋਰ ਪਾਠ ਸਹਾਇਕ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਬਲਾਕ ਕੋਆਰਡੀਨੇਟਰ ਅਨੁਪਮ ਸ਼ਰਮਾ ਵੱਲੋਂ ਪੀ.ਟੀ.ਐਮ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਕੂਲ ਦੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਮੀਟਿੰਗ ਦੌਰਾਨ ਨਵੇਂ ਚੁਣੇ ਸਰਪੰਚ ਜੱਸੀ ਡਘਾਮ ਅਤੇ ਸਮੂਹ ਪੰਚਾਇਤ ਮੈਂਬਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਮੁੱਖ ਅਧਿਆਪਕਾ ਨਵਦੀਪ ਸਹਿਗਲ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਦੀਦਾਰ ਸਿੰਘ ਸਮੇਤ ਅਧਿਆਪਕ ਹਰਦੀਪ ਕੁਮਾਰ, ਜੋਤਿਕਾ ਲੱਧੜ, ਵਰਿੰਦਰ ਕੌਰ, ਜਤਿੰਦਰ ਕੁਮਾਰ, ਅੰਸ਼ੂ ਰਾਣਾ, ਮੈਡਮ ਰੀਨਾ, ਜੋਤੀ ਸ਼ਰਮਾ ਆਦਿ ਹਾਜ਼ਰ ਸਨ।