ਏ.ਡੀ.ਸੀ. ਵਿਰਾਜਸ਼ਿਆਮ ਕਰਨ ਤਿੜਕੇ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਨਾਲ ਮੀਟਿੰਗ

ਐਸ.ਏ.ਐਸ.ਨਗਰ, 23 ਅਕਤੂਬਰ, 2024:- ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜਸ਼ਿਆਮ ਕਰਨ ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਸਾਲ 2024-25 ਦੌਰਾਨ ਸੀ.ਆਰ. ਐੱਮ. ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ।

 ਉਹਨਾਂ ਨੇ ਖੇਤੀਬਾੜੀ, ਸਹਿਕਾਰਤਾ ਅਤੇ ਹੋਰ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬਸਿਡੀ ਤੇ ਮੁਹੱਈਆਂ ਕਰਵਾਈਆਂ ਗਈਆ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜਵੰਦ ਕਿਸਾਨਾਂ ਨੂੰ ਨੋਡਲ ਅਫਸਰਾਂ ਰਾਹੀਂ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ  ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਨਿਜਾਤ ਪਾਈ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਕਿਹਾ ਗਿਆ ਕਿ ਸਾਲ 2018 ਤੋਂ ਹੁਣ ਤੱਕ ਸਪਲਾਈ ਕੀਤੀਆਂ ਗਈਆਂ 1328 ਮਸ਼ੀਨਾਂ ਦੀਆਂ ਸੂਚੀਆਂ ਸਬੰਧਤ ਪਿੰਡਾਂ ਵਿੱਚ ਸਹਿਕਾਰੀ ਸਭਾਵਾਂ, ਪੰਚਾਇਤ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਜਨਤਕ ਥਾਵਾਂ ਤੇ ਚਸਪਾ ਕਰਨੀਆਂ ਯਕੀਨੀ ਬਣਾਈਆ ਜਾਣ।
 ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਆਦੇਸ਼ ਦਿੱਤੇ ਕਿ ਆਲੂ, ਮਟਰ ਅਤੇ ਹੋਰ ਸਬਜੀਆਂ ਦੀ ਕਾਸ਼ਤ ਕਰਨ ਵਾਲੇ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਪੁਲਿਸ, ਫਾਇਰ ਬ੍ਰਿਗੇਡ ਦਾ ਪ੍ਰਬੰਧ ਅਤੇ ਆਈ ਈ ਸੀ ਗਤੀਵਿਧੀਆਂ ਨੂੰ ਸਮੇਂ ਸਿਰ ਲਾਗੂ ਕੀਤਾ ਜਾ ਸਕੇ ਅਤੇ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਬੇਲਰਾਂ ਰਾਹੀਂ ਪਹਿਲ ਦੇ ਅਧਾਰ ਤੇ ਅਜਿਹੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਸੁਝਾਅ ਦਿੱਤਾ।
 ਇਸ ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਅੰਕਿਤਾ ਕਾਂਸਲ, ਖੇਤੀਬਾੜੀ ਵਿਭਾਗ ਦੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਬੀਰ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ, ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫਸਰ ਗੁਰਦਿਆਲ ਕੁਮਾਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।