ਪਟਿਆਲਾ ਦਿਹਾਤੀ ਹਲਕੇ ਦੇ 48 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਵਧਾਈ ਪੱਤਰ ਵੰਡੇ
ਪਟਿਆਲਾ, 28 ਫਰਵਰੀ- ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਕੁਲਵਿੰਦਰ ਕੌਰ ਦੀ ਅਗਵਾਈ ਹੇਠ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਵਿਸ਼ੇਸ਼ ਉੱਦਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ 48 ਲਾਭਪਾਤਰੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ 51-51 ਹਜ਼ਾਰ ਰੁਪਏ ਦੇ ਵਧਾਈ ਪੱਤਰ ਵੰਡੇ ਗਏ।

ਇਸ ਦੌਰਾਨ ਸਮਾਜ ਸੇਵੀ ਐਡਵੋਕੇਟ ਰਾਹੁਲ ਸਿੰਘ , ਕੌਂਸਲਰ ਜਸਵੀਰ ਸਿੰਘ ਗਾਂਧੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕੁਲਵਿੰਦਰ ਕੌਰ ਵੱਲੋਂ ਪੰਜਾਬ ਸਰਕਾਰ ਆਪ ਦੇ ਦੁਆਰ ਆਸ਼ੀਰਵਾਦ ਸਕੀਮ ਤਹਿਤ ਵਧਾਈ ਪੱਤਰਾਂ ਦੀ ਵੰਡ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ
ਦੇ ਵਿਅਕਤੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣਾ ਚਾਹੀਦਾ ਹੈ।
ਸਮਾਗਮ ਦੌਰਾਨ ਜ਼ਿਲ੍ਹਾ ਮੈਨੇਜਰ ਅਨੁਸੂਚਿਤ ਜਾਤੀਆਂ ਮੰਜੂ ਬਾਲਾ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਨੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਵਿਅਕਤੀਆਂ ਨੂੰ ਸਮਾਜਿਕ ਜੀਵਨ ਵਿੱਚ ਉੱਚਾ ਚੁੱਕਣ ਲਈ ਅਤੇ ਸੰਵਿਧਾਨਿਕ ਹੱਕਾਂ ਦੀ ਰਾਖੀ ਲਈ ਜਾਗਰੁਕ ਵੀ ਕੀਤਾ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ , ਸਕੱਤਰ ਆਮ ਆਦਮੀ ਪਾਰਟੀ ਜੈ ਸ਼ਰਮਾ, ਤਹਿਸੀਲ ਭਲਾਈ ਅਫਸਰ ਗੁਰਮੀਤ ਸਿੰਘ , ਮਾਸਟਰ ਮਨਜੀਤ ਸਿੰਘ, ਮੀਡੀਆ ਐਡਵਾਈਜ਼ਰ ਗੱਜਣ ਸਿਂਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।