
ਹਲਕੇ ਦੇ ਸਾਰੇ ਪਿੰਡਾਂ ਵਿੱਚ ਕੀਤਾ ਜਾਵੇਗਾ ਯੂਥ ਕਲੱਬਾਂ ਦਾ ਗਠਨ - ਇੰਦਰਜੀਤ ਸਿੰਘ ਸਿਆਲੂ
ਘਨੌਰ, 6 ਮਈ- ਆਮ ਆਦਮੀ ਪਾਰਟੀ ਦੇ ਘਨੌਰ ਤੋਂ ਯੂਥ ਵਿੰਗ ਦੇ ਪ੍ਰਧਾਨ ਤੇ ਘਨੌਰ ਦੇ ਯੂਥ ਵਿੰਗ ਦੇ ਕੋਆਰਡੀਨੇਟਰ ਇੰਦਰਜੀਤ ਸਿੰਘ ਸਿਆਲੂ ਨੇ ਕਿਹਾ ਹੈ ਕਿ ਹਲਕੇ ਦੇ ਹਰ ਪਿੰਡ ਵਿੱਚ ਯੂਥ ਕਲੱਬਾਂ ਦਾ ਗਠਨ ਕੀਤਾ ਜਾਵੇਗਾ।
ਘਨੌਰ, 6 ਮਈ- ਆਮ ਆਦਮੀ ਪਾਰਟੀ ਦੇ ਘਨੌਰ ਤੋਂ ਯੂਥ ਵਿੰਗ ਦੇ ਪ੍ਰਧਾਨ ਤੇ ਘਨੌਰ ਦੇ ਯੂਥ ਵਿੰਗ ਦੇ ਕੋਆਰਡੀਨੇਟਰ ਇੰਦਰਜੀਤ ਸਿੰਘ ਸਿਆਲੂ ਨੇ ਕਿਹਾ ਹੈ ਕਿ ਹਲਕੇ ਦੇ ਹਰ ਪਿੰਡ ਵਿੱਚ ਯੂਥ ਕਲੱਬਾਂ ਦਾ ਗਠਨ ਕੀਤਾ ਜਾਵੇਗਾ।
ਦਿੱਲੀ ਦੇ ਸਾਬਕਾ ਡਿਪਟੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹਲਕਾ ਗੜ੍ਹਸ਼ੰਕਰ ਵਿੱਚ ਹੋਈ ਹੈ ਜਿੱਥੇ ਯੂਥ ਕਲੱਬਾਂ ਦੇ ਗਠਨ ਦੇ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ। ਉਹਨਾਂ ਕਿਹਾ ਕਿ ਪਿੰਡ ਦੇ ਸਮਾਜ ਪ੍ਰਤੀ ਚਿੰਤਕ ਅਤੇ ਅਗਾਂਹਵਧੂ ਸੋਚ ਨੂੰ ਰੱਖਣ ਵਾਲੇ ਨੌਜਵਾਨਾਂ ਨੂੰ ਕਲੱਬ ਦੇ ਮੈਂਬਰ ਬਣਾਇਆ ਜਾਵੇਗਾ ਤੇ ਉਹਨਾਂ ਨੂੰ ਸਮਾਜ ਵਿੱਚ ਫੈਲ ਰਹੀਆਂ ਕੁਰੀਤੀਆਂ ਵਿਰੁੱਧ ਜਾਗਰੂਕ ਕਰਕੇ ਆਤਮ ਨਿਰਭਰ ਬਣਾਇਆ ਜਾਵੇਗਾ।
ਇਸ ਮੌਕੇ ਦਿੱਲੀ ਦੇ ਸਾਬਕਾ ਡਿਪਟੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਇੰਦਰਜੀਤ ਸਿੰਘ ਸਿਆਲੂ ਨੂੰ ਯੂਥ ਕਲੱਬਾਂ ਦਾ ਘਨੌਰ ਹਲਕੇ ਦਾ ਕੋਆਰਡੀਨੇਟਰ ਵੀ ਨਿਯੁਕਤ ਕੀਤਾ ਗਿਆ।
