ਅਸ਼ਲੀਲਤਾ, ਨਸ਼ਿਆਂ ਤੇ ਹਥਿਆਰਾਂ ਦੇ ਪ੍ਰਚਾਰ ਕਰਦੀ ਗਾਇਕੀ ’ਤੇ ਵੀ ਲੱਗੇ ਰੋਕ: ਸੰਜੀਵਨ
ਐਸ.ਏ.ਐਸ. ਨਗਰ, 23 ਜੂਨ- ਨਾਟਕਕਾਰ ਅਤੇ ਨਾਟਕ ਨਿਰਦੇਸ਼ਕ ਸੰਜੀਵਨ ਸਿੰਘ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਪਾਉਣ ਜਾਂ ਲਚਰਤਾ ਫੈਲਾਉਣ ਵਾਲਿਆਂ ਖਿਲਾਫ ਸਰਕਾਰ ਵੱਲੋਂ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਸੰਬੰਧੀ ਕੀਤੇ ਗਏ ਐਲਾਨ ਦਾ ਸੁਆਗਤ ਕਰਦਿਆਂ ਕਿਹਾ ਹੈ ਕਿ ਇਸਦੇ ਨਾਲ-ਨਾਲ ਸਰਕਾਰ ਨੂੰ ਅਸ਼ਲੀਲਤਾ, ਲਚਰਤਾ, ਨਸ਼ਿਆਂ ਅਤੇ ਹਥਿਆਰਾਂ ਦੇ ਪ੍ਰਚਾਰ ਕਰ ਰਹੀ ਗੀਤਕਾਰੀ ਅਤੇ ਗਾਇਕੀ ਨੂੰ ਠੱਲ੍ਹ ਪਾਉਣ ਲਈ ਵੀ ਬਣਦੀ ਕਾਰਵਾਈ ਕਰਨੀ ਚਾਹੀਦੀ।

ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਸੋਸ਼ਲ ਮੀਡੀਆ ’ਤੇ ਅਸ਼ਲੀਲਤਾ ਫੈਲਾਉਣ ਵਾਲੇ ਅਨਸਰ ਸਾਡੀ ਨੌਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਤਬਾਹ ਅਤੇ ਗੁੰਮਰਾਹ ਕਰ ਰਹੇ ਹਨ, ਉਸੇ ਤਰ੍ਹਾਂ ਇਸ ਕਿਸਮ ਦੀ ਗਾਇਕੀ ਅਤੇ ਗੀਤਕਾਰੀ ਵੀ ਸਮਾਜ ਵਿੱਚ ਨਸ਼ਿਆਂ, ਅਪਰਾਧਿਕ ਮਾਮਲਿਆਂ ਅਤੇ ਔਰਤਾਂ ਪ੍ਰਤੀ ਅਪਰਾਧਾਂ ਨੂੰ ਵਧਾਉਣ ਵਿੱਚ ਸਹਾਈ ਹੋ ਰਹੀ ਹੈ।