ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਲੜੀਵਾਰ ਰਾਤਰੀ ਕੀਰਤਨ ਦਰਬਾਰ ਸਜਾਇਆ

ਨਵਾਂਸ਼ਹਿਰ- ਮੁਹੱਲਾ ਗੁਰੂ ਅੰਗਦ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ 521ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਚੌਥਾ ਰਾਤਰੀ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਤੇ ਸ਼ਾਮ ਨੂੰ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਗੁਰਪ੍ਰੀਤ ਸਿੰਘ ਰਾਜਾ ਸਾਹਿਬ ਮਜਾਰਾ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਭਾਈ ਕਮਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਨਿਰੋਲ ਗੁਰਬਾਣੀ ਕੀਰਤਨ ਸਰਵਣ ਕਰਵਾਇਆ।

 ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਖਾਲਸਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜਥਿਆਂ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅੱਜ ਦੇ ਦਿਨ ਦੇ ਸਮਾਗਮ ਦੀ ਸੇਵਾ ਬੀਬੀ ਨਰਿੰਦਰ ਕੌਰ ਕਾਹਲੋਂ ਦੇ ਪਰਿਵਾਰ ਵਲੋਂ ਕੀਤੀ ਗਈ । ਪ੍ਰਬੰਧਕ ਕਮੇਟੀ ਵੱਲੋਂ ਸੇਵਕ ਪਰਿਵਾਰ ਨੂੰ ਸਿਰੋਪਾਉ ਤੇ ਸਨਮਾਨ ਚਿੰਨ੍ਹ ਦਿੱਤਾ ਗਿਆ।
ਅਰਦਾਸ ਉਪਰੰਤ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਲੜੀਵਾਰ ਸਮਾਗਮਾਂ ਵਿੱਚ ਰੋਜ਼ਾਨਾ ਹਾਜ਼ਰੀ ਭਰਨ ਲਈ ਅਤੇ 29 ਅਪ੍ਰੈਲ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਬੇਨਤੀ ਕੀਤੀ। 
ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ, ਮਹਿੰਦਰ ਸਿੰਘ ਸੈਣੀ, ਤਰਸੇਮ ਸਿੰਘ ਗਿੱਲ, ਗੁਰਮੁਖ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ, ਜਸਕੀਰਤ ਸਿੰਘ, ਡਾਕਟਰ ਬਲਵਿੰਦਰ ਸਿੰਘ, ਡਾਕਟਰ ਭਗਵਾਨ ਸਿੰਘ, ਗੁਰਮੀਤ ਸਿੰਘ ਧਮੜੈਤ, ਪਿਆਰਾ ਸਿੰਘ ਪੰਜਾਬੀ, ਗੁਰਦੀਪ ਸਿੰਘ, ਅਮਰਜੀਤ ਸਿੰਘ ਖਾਲਸਾ ਸੁਰਜੀਤ ਸਿੰਘ ਐਸ.ਡੀ.ਓ,ਤੇਜਾ ਸਿੰਘ, ਦਾਰਾ ਸਿੰਘ, ਰੇਸ਼ਮ ਸਿੰਘ, ਅਜੀਤ ਸਿੰਘ, ਪਰਮਵੀਰ, ਹਰਦੀਪ ਸਿੰਘ ਸੈਂਭੀ, ਨਿਰੰਜਨ ਸਿੰਘ ਲੌਂਗੀਆ, ਅਵਤਾਰ ਸਿੰਘ, ਦੀਦਾਰ ਸਿੰਘ ਡੀ ਐਸ ਪੀ, ਜੋਗਾ ਸਿੰਘ ਐਸ ਡੀ ਓ,ਜਗਦੀਪ ਸਿੰਘ, ਕਸ਼ਮੀਰ ਸਿੰਘ, ਜਰਨੈਲ ਸਿੰਘ ਸੋਢੀ ਯੂ.ਕੇ, ਭਾਈ ਜਸਪਾਲ ਸਿੰਘ, ਸੁਰਜੀਤ ਸਿੰਘ ਮਹਿਤਪੁਰੀ, ਸਵਰਨ ਸਿੰਘ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਦਲਜੀਤ ਸਿੰਘ ਬਡਵਾਲ, ਹਰਜੀਤ ਸਿੰਘ ਲੂਥਰਾ, ਰਮਣੀਕ ਸਿੰਘ, ਭੁਪਿੰਦਰ ਸਿੰਘ ਅਟਵਾਲ, ਦੀਪਕ ਸਿੰਘ,ਬਲਵੀਰ ਸਿੰਘ, ਕਮਲਜੀਤ ਸਿੰਘ, ਪਿਆਰਾ ਸਿੰਘ ਬੜਵੈਤ ,ਤਰਨਵੀਰ ਸਿੰਘ ਆਦਿ ਹਾਜ਼ਰ ਸਨ।