ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਸਿਖਲਾਈ

ਲੁਧਿਆਣਾ 25 ਅਕਤੂਬਰ 2024 - ਸੈਂਟਰ ਫਾਰ ਵਨ ਹੈਲਥ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ ਦੇ ਸਹਿਯੋਗ ਨਾਲ “ਪਸ਼ੂਆਂ ਦੀ ਰੋਗਾਣੂਨਾਸ਼ਕ ਪ੍ਰਤੀਰੋਧ ਅਤੇ ਇੱਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਸਿਹਤ ਅਭਿਆਸਾਂ ਵਿੱਚ ਸੁਧਾਰ ਕਰਨਾ” ਵਿਸ਼ੇ ’ਤੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਆਯੋਜਨ ਏਸ਼ੀਅਨ ਡਿਵੈਲਪਮੈਂਟ ਬੈਂਕ ਅਤੇ ਜ਼ੈਨੈਕਸ, ਭਾਰਤ ਦੁਆਰਾ ਫੰਡ ਕੀਤੇ ਗਏ ਪ੍ਰਾਜੈਕਟ ਦੇ ਤਹਿਤ, ਸਤਿਗੁਰੂ ਕੰਸਲਟੈਂਸੀ ਮੈਨੇਜਮੈਂਟ, ਹੈਦਰਾਬਾਦ ਦੇ ਸਹਿਯੋਗ ਨਾਲ ਕੀਤਾ ਗਿਆ ਸੀ।

ਕਾਲਜ ਆਫ਼ ਵੈਟਨਰੀ ਸਾਇੰਸ, ਰਾਮਪੁਰਾ ਫੂਲ ਦੇ ਡੀਨ ਡਾ.ਬੀ.ਕੇ.ਬਾਂਸਲ ਨੇ ਉਦਘਾਟਨੀ ਭਾਸ਼ਣ ਵਿੱਚ ਕਿਸਾਨਾਂ ਵੱਲੋਂ ਸਿਖਲਾਈ ਵਿੱਚ ਭਾਗ ਲੈਣ ਲਈ ਭਰਵੇਂ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ `ਤੇ ਕਾਬੂ ਪਾਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਡਾ. ਜੇ.ਐਸ. ਬੇਦੀ, ਸੈਂਟਰ ਫਾਰ ਵਨ ਹੈਲਥ ਦੇ ਨਿਰਦੇਸ਼ਕ ਅਤੇ ਸਿਖਲਾਈ ਸੰਯੋਜਕ ਨੇ ਸਿਖਲਾਈ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਇੱਕ ਸਿਹਤ ਪਹੁੰਚ ਦੀ ਵਰਤੋਂ ਕਰਦੇ ਹੋਏ ਰੋਗਾਣੂਨਾਸ਼ਕ ਪ੍ਰਤੀਰੋਧ ਨੂੰ ਵਧਣ ਤੋਂ ਰੋਕਣ ਲਈ ਜਾਨਵਰਾਂ ਵਿੱਚ ਐਂਟੀਬਾਇਓਟਿਕਸ ਦੀ ਸਹੀ ਵਰਤੋਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਾ. ਦੀਪਾਲੀ, ਪ੍ਰਬੰਧਕੀ ਸਕੱਤਰ ਨੇ ਜਾਨਵਰਾਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੀਆਂ ਜ਼ੂਨੋਟਿਕ ਬਿਮਾਰੀਆਂ ਦੇ ਨਾਲ-ਨਾਲ ਉਨ੍ਹਾਂ ਦੀ ਰੋਕਥਾਮ ਅਤੇ ਨਿਯੰਤਰਣ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ।
ਵੈਟਨਰੀ ਯੂਨੀਵਰਸਿਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਨੇ ਸਿਖਲਾਈ ਦੇ ਵੱਖ-ਵੱਖ ਵਿਸ਼ਿ਼ਆਂ ’ਤੇ ਸਿੱਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਦੀ ਰੋਕਥਾਮ, ਨਿਯੰਤਰਣ ਅਤੇ ਟੀਕਾਕਰਨ, ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸਹੀ ਵਰਤੋਂ, ਪਸ਼ੂ ਪਾਲਣ ਵਿੱਚ ਐਂਟੀਬਾਇਓਟਿਕਸ ਦੇ ਵਿਕਲਪਾਂ ਦੀ ਭੂਮਿਕਾ ਸਮੇਤ ਵੱਖ-ਵੱਖ ਵਿਸ਼ਿ਼ਆਂ ’ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਚੰਗੇ ਫਾਰਮ ਪ੍ਰਬੰਧਨ ਅਭਿਆਸ, ਸਾਫ਼ ਦੁੱਧ ਦਾ ਉਤਪਾਦਨ, ਫਾਰਮ ਜੈਵ ਸੁਰੱਖਿਆ ਬਾਰੇ ਵੀ ਦੱਸਿਆ। ਕਿਸਾਨਾਂ ਨੇ ਸਿਖਲਾਈ ਦੀ ਗੁਣਵੱਤਾ ਅਤੇ ਮਾਹਿਰਾਂ ਦੀ ਮੁਹਾਰਤ ਦੀ ਵੀ ਸ਼ਲਾਘਾ ਕੀਤੀ।
ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਅਤੇ ਰੋਗਾਣੂਨਾਸ਼ਕ ਪ੍ਰਤੀਰੋਧ ਅਤੇ ਜ਼ੂਨੋਸਿਸ ਵਰਗੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਸੰਬੰਧੀ ਸਮਰੱਥਾ ਵਧਾਉਣ ਲਈ ਸੈਂਟਰ ਫਾਰ ਵਨ ਹੈਲਥ ਅਤੇ ਕਾਲਜ ਆਫ਼ ਵੈਟਨਰੀ ਸਾਇੰਸ ਦੇ ਯਤਨਾਂ ਦੀ ਸ਼ਲਾਘਾ ਕੀਤੀ।