ਮਹਾਨ ਕੀਰਤਨ ਦਰਬਾਰ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਉਣ ਲਈ ਸੁਸਾਇਟੀ ਮੈਂਬਰਾਂ ਵਲੋਂ ਪ੍ਰਚਾਰ ਅਭਿਆਨ ਦੀ ਸ਼ੁਰੂਆਤ
ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੈਂਬਰਾਨ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 4,5 ਤੇ 6 ਨਵੰਬਰ ਨੂੰ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਵੱਡੇ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ। ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜਿਥੇ ਅਲੱਗ ਅਲੱਗ ਟੀਮਾਂ ਦਾ ਗਠਨ ਕੀਤਾ ਗਿਆ ਹੈ ਉਥੇ ਇਸ ਸਮਾਗਮ ਦਾ ਸੁਨੇਹਾ ਸ਼ਹਿਰ ਵਾਸੀਆਂ ਨੂੰ ਪਹੰਚਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਅੱਜ ਗੁਰਦੁਆਰਾ ਸਿੰਘ ਸਭਾ ਨਵਾਂ ਸ਼ਹਿਰ ਵਿਖੇ ਅਰਦਾਸ ਕਰਨ ਉਪਰੰਤ ਇਨ੍ਹਾਂ ਸਮਾਗਮਾਂ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਉਣ ਲਈ ਨਵਾਂਸ਼ਹਿਰ ਦੇ ਬਾਜ਼ਾਰਾਂ ਤੋਂ ਸੱਦਾ ਪੱਤਰ ਦੇਣ ਦੇ ਅਭਿਆਨ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੂੰ ਦੱਸਿਆ ਕਿ ਇਸ ਸਬੰਧ ਵਿੱਚ ਸੁਸਾਇਟੀ ਮੈਂਬਰਾਂ ਵੱਲੋਂ ਹਰ ਸੱਜਣ ਤੱਕ ਪਹੁੰਚ ਕਰਨ ਦਾ ਯਤਨ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸੰਗਤਾਂ ਹਾਜਰੀ ਲਵਾ ਸਕਣ ਅਤੇ ਗੁਰੂ ਨਾਨਕ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰ ਸਕਣ। ਅੱਜ ਦੀ ਪ੍ਰਚਾਰ ਫੇਰੀ ਲਈ ਸੁਸਾਇਟੀ ਮੈਂਬਰਾਂ ਦੀਆਂ ਦੋ ਟੀਮਾਂ ਗਠਤ ਕੀਤੀਆਂ ਗਈਆਂ ਜੋ ਕਿ ਸ਼ਹਿਰ ਦੇ ਅਲੱਗ ਅਲੱਗ ਬਾਜ਼ਾਰਾਂ ਵਿੱਚ ਲੋਕਾਂ ਨੂੰ ਸੱਦਾ ਦੇ ਕੇ ਇਸ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਬੇਨਤੀ ਕਨਗੀਆਂ। ਇਸੇ ਤਰ੍ਹਾਂ ਬਾਜ਼ਾਰ ਵਿੱਚ ਸੱਦਾ ਦੇਣ ਉਪਰੰਤ ਆਉਣ ਵਾਲੇ ਦਿਨਾਂ ਵਿੱਚ ਇਹ ਟੀਮਾਂ ਸ਼ਹਿਰ ਦੇ ਅਲੱਗ ਅਲੱਗ ਮੁਹੱਲਿਆਂ ਵਿੱਚ ਵੀ ਸੱਦਾ ਪੱਤਰ ਦੇਣ ਲਈ ਜਾਣਗੀਆਂ।
ਇਸ ਮੌਕੇ ਸ: ਦੀਦਾਰ ਸਿੰਘ ਗਹੂੰਣ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਜਿੱਥੇ ਤਿਨੋਂ ਹੀ ਦਿਨ ਸਮਾਗਮ ਵਿੱਚ ਹਾਜ਼ਰੀਆਂ ਭਰੀਆ ਜਾਣ ਉੱਥੇ ਖਾਸ ਕਰਕੇ ਸਮਾਗਮਾਂ ਦੀ ਆਰੰਭਤਾ ਤੋਂ ਪਹਿਲਾਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਸਾਹਿਬ ਤੋਂ ਪੰਡਾਲ ਤੱਕ ਲਿਜਾਣ ਸਮੇਂ ਵੱਧ ਤੋਂ ਵੱਧ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਤਾਂ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਨ ਸਤਿਕਾਰ ਅਤੇ ਕਾਰਜ ਦੀ ਚੜਦੀ ਕਲਾ ਨਾਲ ਸੰਪੂਰਨਤਾ ਹੋ ਸਕੇ । ਮੁੱਖ ਸੇਵਾਦਾਰ ਸੁਰਜੀਤ ਸਿੰਘ ਹੁਰਾਂ ਨੇ ਇਹ ਵੀ ਦੱਸਿਆ ਕਿ ਸਮਾਗਮ ਦੇ ਅੰਤਿਮ ਦਿਨ 6 ਨਵੰਬਰ ਨੂੰ ਅੰਮ੍ਹਿਤ ਸੰਚਾਰ ਕਰਵਾਏ ਜਾਣਗੇ ਅਤੇ 10 ਨਵੰਬਰ ਨੂੰ ਅੱਖਾਂ ਦੇ ਮੁਫਤ ਅਪਰੇਸ਼ਨ ਕੈਂਪ ਵੀ ਲਗਵਾਏ ਜਾਣੇ ਹਨ। ਉਨਾਂ ਨੇ ਵੱਧ ਤੋਂ ਵੱਧ ਸੰਗਤਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਉਣ ਲਈ ਅਪੀਲ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਉਤਮ ਸਿੰਘ ਸੇਠੀ, ਬਲਵੰਤ ਸਿੰਘ ਸੋਇਤਾ, ਜਗਜੀਤ ਸਿੰਘ ਜਨਰਲ ਸਕੱਤਰ, ਹਕੀਕਤ ਸਿੰਘ, ਜਗਦੀਪ ਸਿੰਘ ਕੈਸ਼ੀਅਰ, ਕਮਲਜੀਤ ਸਿੰਘ ਸੈਣੀ, ਪਰਮਿੰਦਰ ਸਿੰਘ ਕੰਵਲ, ਗੁਰਚਰਨ ਸਿੰਘ ਪਾਬਲਾ, ਰਮਣੀਕ ਸਿੰਘ, ਹਰਪ੍ਰੀਤ ਸਿੰਘ ਹੈਪੀ, ਗੁਰਮੁੱਖ ਸਿੰਘ ਸਾਡਾ ਨਵਾਂਸ਼ਹਿਰ, ਬਖਸ਼ੀਸ਼ ਸਿੰਘ, ਗੁਰਪਾਲ ਸਿੰਘ, ਗਿਆਨ ਸਿੰਘ, ਪਰਮਜੀਤ ਸਿੰਘ ਮੂਸਾਪੁਰ ਅਤੇ ਨਵਦੀਪ ਸਿੰਘ ਵੀ ਮੌਜੂਦ ਸਨ।