
ਪੰਜਾਬ ਜੇਲ੍ਹ ਰਿਟਾਇਰਡ ਕਰਮਚਾਰੀ ਐਸੋਸੀਏਸ਼ਨ ਦੀ ਰਾਜ ਪੱਧਰੀ ਮੀਟਿੰਗ ਅੱਜ ਮੋਗਾ ਵਿੱਚ
ਪਟਿਆਲਾ, 14 ਦਸੰਬਰ - ਕਾਫੀ ਦੇਰ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਵਿਚਾਰ ਕਰਨ ਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਦੇ ਉਦੇਸ਼ ਨਾਲ ਪੰਜਾਬ ਜੇਲ੍ਹ ਰਿਟਾਇਰਡ ਕਰਮਚਾਰੀ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਰਾਜ ਪੱਧਰੀ ਮੀਟਿੰਗ 15 ਦਸੰਬਰ ਨੂੰ ਮੋਗਾ ਦੇ ਬੱਸ ਸਟੈਂਡ ਸਥਿਤ ਨਛੱਤਰ ਗਿੱਲ ਭਵਨ ਵਿਖੇ ਹੋ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਸਹਾਇਕ ਜੇਲ੍ਹ ਸੁਪਰਡੈਂਟ ਜਗਮੇਲ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਕਈ ਮੰਗਾਂ ਕਈ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਹਨ।
ਪਟਿਆਲਾ, 14 ਦਸੰਬਰ - ਕਾਫੀ ਦੇਰ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਵਿਚਾਰ ਕਰਨ ਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਦੇ ਉਦੇਸ਼ ਨਾਲ ਪੰਜਾਬ ਜੇਲ੍ਹ ਰਿਟਾਇਰਡ ਕਰਮਚਾਰੀ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਰਾਜ ਪੱਧਰੀ ਮੀਟਿੰਗ 15 ਦਸੰਬਰ ਨੂੰ ਮੋਗਾ ਦੇ ਬੱਸ ਸਟੈਂਡ ਸਥਿਤ ਨਛੱਤਰ ਗਿੱਲ ਭਵਨ ਵਿਖੇ ਹੋ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਸਹਾਇਕ ਜੇਲ੍ਹ ਸੁਪਰਡੈਂਟ ਜਗਮੇਲ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਕਈ ਮੰਗਾਂ ਕਈ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 2016 ਤੋਂ ਬਾਅਦ ਰਿਟਾਇਰ ਹੋਏ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਅਜੇ ਤਕ ਕਮਾਈ ਛੁੱਟੀ ਦੀ ਰਕਮ ਨਹੀਂ ਮਿਲੀ ਜਦਕਿ 2021ਤੋਂ ਬਾਅਦ ਰਿਟਾਇਰ ਹੋਏ ਮੁਲਾਜ਼ਮਾਂ ਨੂੰ ਇਸਦਾ ਲਾਭ ਦੇ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪਿਛਲੇ ਪੇ ਕਮਿਸ਼ਨ ਦੀ ਰਿਪੋਰਟ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਡੀ.ਏ. ਦੇ ਕਈ ਸਾਲਾਂ ਦੇ ਬਕਾਏ ਅਤੇ ਡੀ.ਏ. ਦੀਆਂ ਹੀ ਪਿਛਲੀਆਂ ਤਿੰਨ ਕਿਸ਼ਤਾਂ ਦੀ ਅਦਾਇਗੀ ਜਲਦੀ ਕੀਤੀ ਜਾਵੇ।
