ਨਵੀਂ ਚੁਣੀ ਗਈ ਪੰਚਾਇਤ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਮਾਹਿਲਪੁਰ, 26 ਅਕਤੂਬਰ - ਗ੍ਰਾਮ ਪੰਚਾਇਤ ਪਿੰਡ ਮੁੱਗੋਵਾਲ ਵੱਲੋਂ ਨਵੀਂ ਪੰਚਾਇਤ ਬਣਨ 'ਤੇ ਉਸ ਸਰਬ ਸ਼ਕਤੀਮਾਨ ਪਰਮਾਤਮਾ ਤੇ ਸੰਗਤਾਂ ਦਾ ਸ਼ੁਕਰਾਨਾ ਕਰਦੇ ਤੇ ਭਵਿੱਖ ਲਈ ਪਿੰਡ ਵਾਸੀਆਂ ਦੀਆਂ ਅਸੀਸਾਂ ਮੰਗਦੇ ਹੋਏ ਪਿੰਡ ਮੁੱਗੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਪਾਠ ਦੇ ਭੋਗ ਤੋਂ ਬਾਅਦ ਢਾਡੀ ਜਥੇ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੋੜਿਆ। ਸਮਾਗਮ ਵਿੱਚ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਉਹਨਾਂ ਨੇ ਸਰਪੰਚ ਭੁਪਿੰਦਰ ਸਿੰਘ ਅਤੇ ਨਵੀਂ ਚੁਣੀ ਗਈ ਪੰਚਾਇਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਿੰਡ ਦੇ ਵਿਕਾਸ ਕਾਰਜਾਂ ਲਈ ਹਰ ਤਰ੍ਹਾਂ ਦੀ ਮਦਦ ਕਰਨਗੇ। ਇਸ ਮੌਕੇ ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਸੰਯੋਜਕ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਨੇ ਸੰਗਤਾਂ ਨਾਲ ਧਾਰਮਿਕ ਪਰਵਚਨ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਛੋਟੇ ਬੱਚਿਆਂ ਅਤੇ ਨੌਜਵਾਨਾਂ ਨੂੰ ਨੈਤਿਕਤਾ ਅਤੇ ਸਦਾਚਾਰ ਦੀ ਸਿੱਖਿਆ ਦੇਣ ਲਈ ਹਮੇਸ਼ਾ ਹੀ ਯਤਨ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸਰਦਾਰ ਭੁਪਿੰਦਰ ਸਿੰਘ ਸਰਪੰਚ ਨੇ ਸਮਾਗਮ ਵਿੱਚ ਆਈਆਂ ਹੋਈਆਂ ਸਾਰੀਆਂ ਸੰਗਤਾਂ ਅਤੇ ਸਮੁੱਚੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਉਨਾਂ ਦੇ ਕੰਮ ਕਾਜ ਬਿਨਾਂ ਕਿਸੇ ਭਿੰਨ ਭੇਦ ਤੋਂ ਕਰਨ ਅਤੇ ਪਿੰਡ ਦੇ ਵਿਕਾਸ ਕਾਰਜ ਵਿੱਚ ਵਡਮੁੱਲਾ ਯੋਗਦਾਨ ਪਾਉਣ ਦਾ ਭਰੋਸਾ ਦਿਵਾਇਆ। 
ਇਸ ਮੌਕੇ ਸ਼੍ਰੀਮਤੀ ਅਮਰਜੀਤ ਕੌਰ ਧਰਮ ਪਤਨੀ ਸਰਪੰਚ ਸਰਦਾਰ ਭੁਪਿੰਦਰ ਸਿੰਘ ਸੰਘਾ, ਉਹਨਾਂ ਦੀ ਭਤੀਜੀ ਸੁਰਦੀਪ ਕੌਰ,ਸਰਦਾਰ ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਨਰਿੰਦਰ ਮੋਹਨ ਨਿੰਦੀ ਸਾਬਕਾ ਸਰਪੰਚ, ਕੁਲਵਿੰਦਰ ਕੌਰ ਸਾਬਕਾ ਸਰਪੰਚ, ਲੰਬਰਦਾਰ ਸਤਨਾਮ ਸਿੰਘ, ਮਹਿੰਦਰ ਸਿੰਘ, ਰਘਵੀਰ ਸਿੰਘ, ਨਵੇਂ ਚੁਣੇ ਗਏ ਪੰਚ ਕਰਮਜੀਤ ਸਿੰਘ ਬੱਬੂ, ਹਰਮਨਜੋਤ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਲੈਬਰ ਸਿੰਘ, ਰਸ਼ਪਾਲ ਸਿੰਘ,ਲਖਬੀਰ ਸਿੰਘ, ਜਸਵੀਰ ਸਿੰਘ ਸੰਘਾ,ਮੋਹਣ ਲਾਲ ਪਟਿਆਲਾ ਸਮੇਤ ਪਿੰਡ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 
ਇਸ ਮੌਕੇ ਸ਼੍ਰੀਮਤੀ ਸੁਰਿੰਦਰ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ, ਜਿਨਾਂ ਨੇ ਪਿਛਲੇ ਸਮੇਂ ਦੌਰਾਨ ਪਿੰਡ ਦੇ ਸਕੂਲ ਵਿੱਚ ਕਮਰੇ ਬਣਾਉਣ ਅਤੇ ਪਿੰਡ ਦੀ ਫਿਰਨੀ ਵਿੱਚ ਇੰਟਰਲੌਕ ਲਗਾਉਣ ਲਈ ਲੱਖਾਂ ਰੁਪਏ ਦਾ ਸਹਿਯੋਗ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਚੱਲਿਆ। ਇਸ ਸਮਾਗਮ ਵਿੱਚ ਹਾਜ਼ਰ ਪਿੰਡ ਵਾਸੀਆਂ ਨੇ ਨਵੇਂ ਚੁਣੇ ਗਏ ਸਰਪੰਚ ਸਰਦਾਰ ਭੁਪਿੰਦਰ ਸਿੰਘ ਅਤੇ ਪੰਚਾਇਤ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ।