
ਖ਼ਾਲਸਾ ਕਾਲਜ ਦੀ ਦੌੜਾਕ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਮੱਲਾਂ ਮਾਰੀਆਂ
ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਬੀ.ਏ. ਭਾਗ ਤੀਜਾ ਦੀ ਦੌੜਾਕ ਵਿਦਿਆਰਥਣ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਹਨ।
ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਬੀ.ਏ. ਭਾਗ ਤੀਜਾ ਦੀ ਦੌੜਾਕ ਵਿਦਿਆਰਥਣ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਹਨ। ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਬੀ.ਏ.ਭਾਗ ਤੀਜਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰ ’ਤੇ ਖੇਡਾਂ ਵਤਨ ਪੰਜਾਬ ਦੀਆਂ ਦੇ ਅਥਲੈਟਿਕਸ ਮੁਕਾਬਲਿਆਂ ’ਚ 5 ਹਜ਼ਾਰ ਮੀਟਰ ਅਤੇ 10 ਹਜ਼ਾਰ ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥਣ ਹਰਪ੍ਰੀਤ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।
