ਪੀ.ਸੀ. ਪੀ.ਐਨ.ਡੀ.ਟੀ. ਸੰਬੰਧੀ ਜਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ
ਹੁਸ਼ਿਆਰਪੁਰ - ਪੀ.ਸੀ. ਪੀ.ਐਨ.ਡੀ.ਟੀ. ਜਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਕਮ ਜਿਲ੍ਹਾ ਐਪਰੋਪ੍ਰੀਏਟ ਅਥਾਰਟੀ ਪੀਸੀ.ਪੀ.ਐਨ.ਡੀ.ਟੀ ਐਕਟ ਡਾ.ਬਲਵਿੰਦਰ ਕੁਮਾਰ ਡਮਾਣਾ ਦੀ ਪ੍ਰਧਾਨਗੀ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਪੀਸੀ.ਪੀ.ਐਨ.ਡੀ.ਟੀ ਐਕਟ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਆਯੋਜਿਤ ਕੀਤੀ ਗਈ।

ਕਮੇਟੀ ਮੈਂਬਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਡਾ.ਬਲਵਿੰਦਰ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿਚ ਪੀ.ਸੀ ਐਂਡ.ਪੀ.ਐਨ ਡੀ.ਟੀ.ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ ਤੇ ਕਿਸੇ ਨੂੰ ਵੀ ਇਸ ਐਕਟ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਿਲੇ ਦੇ ਸਾਰੇ ਸਕੈਨਿੰਗ ਸੈਂਟਰਾਂ ਦੀ ਐਕਟ ਦੇ ਨਿਯਮਾਂ ਅਨੁਸਾਰ ਨਿਯਮਿਤ ਇੰਨਸਪੈਕਸ਼ਨ ਕੀਤੀ ਜਾਂਦੀ ਹੈ ਤੇ ਸਕੈਨਿੰਗ ਸੈਂਟਰਾਂ ਦਾ ਰਿਕਾਰਡ ਰੱਖਿਆ ਜਾਂਦਾ ਹੈ।
ਇਸ ਮੌਕੇ 'ਤੇ ਜਿਲ੍ਹਾ ਪੀ.ਐਨ.ਡੀ.ਟੀ. ਕੋਆਰਡੀਨੇਟਰ ਅਭੈ ਮੋਹਨ ਵਲੋਂ ਸਲਾਹਕਾਰ ਕਮੇਟੀ ਦੇ ਮੈਂਬਰਾਨ ਨੂੰ ਐਕਟ ਅਨੁਸਾਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਿਲੇ ਦੇ ਸਾਰੇ ਸਕੈਨਿੰਗ ਸੈਂਟਰਾਂ ਦੀਆਂ ਰਜਿਸਟ੍ਰੇਸ਼ਨਾਂ ਅਤੇ ਰਿਨਿਯੂਅਲ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਅਨੁਸਾਰ ਹੀ ਕੀਤੀਆਂ ਗਈਆਂ ਹਨ। ਇਸ ਦੌਰਾਨ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਅਭੈ ਮੋਹਨ ਨੇ ਦੱਸਿਆ ਕਿ ਕੱਲ ਮਿਤੀ 12.01.2024 ਨੂੰ "ਧੀਆਂ ਦੀ ਲੋਹੜੀ" ਮਨਾਉਣ ਸੰਬੰਧੀ ਦਫਤਰ ਸਿਵਲ ਵਿਖੇ ਮਾਸ ਮੀਡੀਆ ਵਿੰਗ ਵਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਵੀ ਕੀਤਾ ਜਾ ਰਿਹਾ ਹੈ।
ਮੀਟਿੰਗ ਵਿੱਚ ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ ਵਿੱਚ ਚਾਈਲਡ ਸਪੈਸ਼ਲਿਸਟ ਡਾ.ਹਰਨੂਰਜੀਤ ਕੌਰ, ਮੈਡੀਕਲ ਅਫ਼ਸਰ ਡਾ.ਨੇਹਾ ਪਾਲ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਐਡਵੋਕੇਟ ਪਵਨਪ੍ਰੀਤ ਸਿੰਘ, ਇੰਸਪੈਕਟਰ ਇੰਚਾਰਜ ਵੁਮੈਨ ਸੈੱਲ ਸੰਦੀਪ ਕੌਰ, ਲੀਗਲ ਪ੍ਰੋਬੇਸ਼ਨਰੀ ਅਫਸਰ ਸੁਖਜਿੰਦਰ ਸਿੰਘ, ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਅਮਨਦੀਪ ਸਿੰਘ ਤੇ ਆਸ਼ਾ ਬ੍ਰਹਮੀ ਹਾਜ਼ਰ ਸਨ।