
ਖਾਲਸਾ ਕਾਲਜ ਮਾਹਿਲਪੁਰ ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਚੈਂਪੀਅਨਸ਼ਿਪ ਜਿੱਤੀ
ਮਾਹਿਲਪੁਰ 30 ਅਕਤੂਬਰ - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਮਿਤੀ 22 ਅਕਤੂਬਰ ਤੋਂ 29 ਅਕਤੂਬਰ ਤੱਕ ਕਰਵਾਈ ਗਈ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਫੁਟਬਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਦੀ ਟੀਮ ਨੇ ਚੈਂਪੀਅਨਸ਼ਿਪ ਟਰਾਫੀ 'ਤੇ ਕਬਜ਼ਾ ਕੀਤਾ। ਅੱਜ ਖਾਲਸਾ ਕਾਲਜ ਮਾਹਿਲਪੁਰ ਵਿੱਚ ਜੇਤੂ ਟਰਾਫੀ ਨਾਲ ਪੁੱਜੀ ਕਾਲਜ ਦੀ ਫੁੱਟਬਾਲ ਟੀਮ ਦਾ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਮਾਹਿਲਪੁਰ 30 ਅਕਤੂਬਰ - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਮਿਤੀ 22 ਅਕਤੂਬਰ ਤੋਂ 29 ਅਕਤੂਬਰ ਤੱਕ ਕਰਵਾਈ ਗਈ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਫੁਟਬਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਦੀ ਟੀਮ ਨੇ ਚੈਂਪੀਅਨਸ਼ਿਪ ਟਰਾਫੀ 'ਤੇ ਕਬਜ਼ਾ ਕੀਤਾ। ਅੱਜ ਖਾਲਸਾ ਕਾਲਜ ਮਾਹਿਲਪੁਰ ਵਿੱਚ ਜੇਤੂ ਟਰਾਫੀ ਨਾਲ ਪੁੱਜੀ ਕਾਲਜ ਦੀ ਫੁੱਟਬਾਲ ਟੀਮ ਦਾ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਪ੍ਰੋਫੈਸਰ ਅਪਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ, ਵੀਰਇੰਦਰ ਸ਼ਰਮਾ, ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਸਮੇਤ ਫੁੱਟਬਾਲ ਖੇਡ ਨਾਲ ਜੁੜੇ ਇਲਾਕੇ ਦੇ ਸਾਬਕਾ ਖਿਡਾਰੀਆਂ ਨੇ ਕਾਲਜ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਸੰਬੋਧਨ ਕਰਦਿਆਂ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ,ਪ੍ਰਿੰਸੀਪਲ ਡਾ ਪਰਵਿੰਦਰ ਸਿੰਘ, ਪ੍ਰਿੰਸੀਪਲ ਜਗਮੋਹਨ ਸਿੰਘ ਬੱਡੋਂ, ਕੁਲਵੰਤ ਸਿੰਘ ਸੰਘਾ, ਹਰਨੰਦਨ ਸਿੰਘ ਖਾਬੜਾ ਅਤੇ ਕੋਚ ਬੰਧਨਾ ਸਿੰਘ ਨੇ ਕਿਹਾ ਕਿ ਖਾਲਸਾ ਕਾਲਜ ਮਾਹਿਲਪੁਰ ਦਾ ਫੁਟਬਾਲ ਦੇ ਖੇਤਰ ਵਿੱਚ ਆਪਣਾ ਵੱਖਰਾ ਮੁਕਾਮ ਹੈ। ਉਨ੍ਹਾਂ ਫੁਟਬਾਲ ਦੇ ਖੇਤਰ ਵਿੱਚ ਕਾਲਜ ਵੱਲੋਂ ਪੂਰੇ ਭਾਰਤ ਨੂੰ ਪਾਏ ਯੋਗਦਾਨ ਬਾਰੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਜੇਤੂ ਖਿਡਾਰੀਆਂ ਨੂੰ ਹੋਰ ਮਿਹਨਤ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਆਪਣਾ ਜੇਤੂ ਸਫਰ ਜਾਰੀ ਰੱਖਣ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਟੀਮ ਦੇ ਕੋਚ ਹਰਿੰਦਰ ਸਨੀ ਅਤੇ ਚਰਨਜੀਤ ਕੁਮਾਰ ਨੇ ਦੱਸਿਆ ਕਿ ਯੂਨੀਵਰਸਿਟੀ ਅਧੀਨ ਪੈਂਦੇ ਕਾਲਜਾਂ ਦੀਆਂ ਕੁੱਲ 19 ਟੀਮਾਂ ਨੇ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ ਜਿਸ ਦੌਰਾਨ ਖਾਲਸਾ ਕਾਲਜ ਮਾਹਿਲਪੁਰ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਕੁੱਲ ਸੱਤ ਅੰਕ ਪ੍ਰਾਪਤ ਕਰਕੇ ਇੰਟਰ ਕਾਲਜ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ।
ਇਸ ਮੌਕੇ ਖੇਡ ਪ੍ਰਮੋਟਰ ਤਰਸੇਮ ਭਾਅ, ਪ੍ਰਸਿੱਧ ਫੁਟਬਾਲ ਖਿਡਾਰੀ ਰਾਧੇ ਸ਼ਿਆਮ, ਹਰਨੰਦਨ ਸਿੰਘ ਖਾਬੜਾ, ਮਾਸਟਰ ਬਨਿੰਦਰ ਸਿੰਘ, ਗੁਰਦਿਆਲ ਸਿੰਘ ਕਹਾਰਪੁਰ, ਮਦਨ ਲਾਲ, ਤਰਲੋਚਨ ਸਿੰਘ ਐਕਸੀਅਨ,ਡਾ ਜੇ ਬੀ ਸੇਖੋਂ, ਡਾ ਰਾਕੇਸ਼ ਕੁਮਾਰ, ਪ੍ਰੋ ਮਨਪ੍ਰੀਤ ਸੇਠੀ, ਰਣਜੀਤ ਸਿੰਘ ਰਾਣਾ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ,ਜਮਸ਼ੇਰ ਸਿੰਘ ਆਦਿ ਸਮੇਤ ਕਾਲਜ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਵੀ ਜੇਤੂ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
