‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਸਬ ਡਵੀਜ਼ਨ ਵਿਖੇ 8 ਨੂੰ ਮਲਕਪੁਰ, 19 ਨੂੰ ਉਟਾਲਾਂ ਅਤੇ 26 ਨਵੰਬਰ ਨੂੰ ਸਮਗੌਲੀ ਵਿਖੇ ਕੈਂਪ ਲੱਗਣਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ, 2024: ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾ ਦੀ ਲੜੀ ਵਿੱਚ ਤਹਿਤ ਡੇਰਾਬੱਸੀ ਸਬ ਡਵੀਜ਼ਨ ਵਿਖੇ 8 ਨੂੰ ਮਲਕਪੁਰ, 19 ਨੂੰ ਉਟਾਲਾਂ ਅਤੇ 26 ਨਵੰਬਰ ਨੂੰ ਸਮਗੌਲੀ ਵਿਖੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ।

ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਨੋਡਲ ਅਫਸਰ ਅਤੇ ਡੇਰਾਬੱਸੀ ਦੇ ਐਸ.ਡੀ.ਐਮ. ਅਮਿਤ ਗੁਪਤਾ ਨੇ ਦੱਸਿਆ 8 ਨਵੰਬਰ ਨੂੰ ਡੇਰਾਬੱਸੀ ਸਬ ਡਵੀਜਨ ਦੇ ਪਿੰਡ ਮਲਕਪੁਰ ਵਿਖੇ ਲੱਗੇਗਾ ਅਤੇ ਇਸ ਕੈਂਪ ਵਿੱਚ ਪਿੰਡ ਬੱਲੋਪੁਰ, ਆਗਾਂਪੁਰ ਅਤੇ ਜਸਤਨਾ ਖੁਰਦ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ। ਮਿਤੀ 19 ਨਵੰਬਰ ਨੂੰ ਡੇਰਾਬਸੀ  ਬਲਾਕ ਦੇ ਪਿੰਡ ਉਟਾਲਾਂ ਵਿਖੇ ਲੱਗਣ ਵਾਲੇ ਕੈਂਪ ਵਿੱਚ ਪਿੰਡ ਸਾਰੰਗਪੁਰ, ਮਾਲਨ, ਖੇਲਣ ਅਤੇ ਜੋਧਪੁਰ ਦੇ ਵਸਨੀਕ ਆਪਣੀਆਂ ਅਰਜੀਆਂ ਦੇ ਸਕਦੇ ਹਨ। ਮਿਤੀ 26 ਨਵੰਬਰ ਨੂੰ ਡੇਰਾਬਸੀ ਬਲਾਕ  ਦੇ ਪਿੰਡ ਸਮਗੌਲੀ ਵਿਖੇ ਲੱਗਣ ਵਾਲੇ ਕੈਂਪ ਵਿੱਚ ਪਿੰਡ ਰਾਮਪੁਰਬਹਾਲ, ਪੁਨਸਰ, ਖੇੜੀ ਜੱਟਾਂ, ਭਾਗਸੀ ਦੇ ਲੋਕ ਅਰਜ਼ੀਆਂ ਦੇ ਸਕਦੇ ਹਨ।
ਇਨ੍ਹਾਂ ਕੈਂਪਾਂ ਵਿੱਚ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।