ਬਲਾਇੰਡ ਸਕੂਲ ਬਾਹੋਵਾਲ ਦੇ ਨੇਤਰਹੀਣ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ’ਚ ਦੀਵਾਲੀ ਸਬੰਧੀ ਵਸਤਾਂ ਦੀ ਪ੍ਰਦਰਸ਼ਨੀ ਲਗਾਈ
ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਭਾਸ਼ਾਵਾਂ ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਇਕ ਰੋਜ਼ਾ ਵਰਕਸ਼ਾਪ ਅਤੇ ਪ੍ਰੇਰਨਾਦਾਇਕ ਲੈਕਚਰ ਕਰਵਾਇਆ ਗਿਆ। ਇਸ ਮੌਕੇ ਬਲਾਇੰਡ ਸਕੂਲ ਬਾਹੋਵਾਲ ਦੇ ਸਰਪ੍ਰਸਤ ਅਤਰ ਸਿੰਘ ਆਪਣੀ ਟੀਮ ਨਾਲ ਕਾਲਜ ’ਚ ਪਹੁੰਚੇ ਤੇ ਇਸ ਮੌਕੇ ਸਕੂਲ ਦੇ ਨੇਤਰਹੀਣ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਸਬੰਧ ’ਚ ਹੱਥੀ ਤਿਆਰ ਕੀਤੀਆਂ ਮੋਮਬੱਤੀਆਂ, ਦੀਵੇ ਤੇ ਦੀਵਾਲੀ ਦੇ ਸਜਾਵਟੀ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ।

ਇਸ ਮੌਕੇ ਨੇਤਰਹੀਣ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਭਾਸ਼ਾਵਾਂ ਵਿਭਾਗ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਉਦੇਸ਼ ਨੂੰ ਪੂਰਾ ਕਰਨ ਲਈ ਇਹੋ ਜਿਹੇ ਉੱਦਮੀ ਨੇਤਰਹੀਣ ਬੱਚਿਆਂ ਦੀਆਂ ਪ੍ਰਾਪਤੀਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਨਾਲ ਹੀ ਇਨ੍ਹਾਂ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਬੱਚੇ ਆਪਣੀਆਂ ਅੱਖਾਂ ਤੋਂ ਬਿਨ੍ਹਾਂ ਵੀ ਜ਼ਿੰਦਗੀ ਵਿਚ ਅੱਗੇ ਵਧਣ ਦਾ ਹੌਂਸਲਾ ਰੱਖਦੇ ਹਨ ਜੋ ਦੂਜਿਆਂ ਲਈ ਇਕ ਨਿਵੇਕਲੀ ਮਿਸਾਲ ਹੈ।
ਡਾ. ਕਮਲਜੀਤ ਕੌਰ ਮੁਖੀ ਪੰਜਾਬੀ ਵਿਭਾਗ ਨੇ ਬਲਾਇੰਡ ਸਕੂਲ ਦੀ ਟੀਮ ਦਾ ਕਾਲਜ ਪਹੁੰਚਣ ’ਤੇ ਸਵਾਗਤ ਕਰਦਿਆਂ ਸਟਾਫ਼ ਅਤੇ ਵਿਦਿਆਰਥੀਆਂ ਨੂੰ ਨੇਤਰਹੀਣ ਵਿਦਿਆਰਥੀਆਂ ਤੋਂ ਵੱਧ ਤੋਂ ਵੱਧ ਖ੍ਰੀਦਦਾਰੀ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੇ ਨੇਤਰਹੀਣ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਸਮਾਨ ਦੀ ਖ੍ਰੀਦਦਾਰੀ ਕੀਤੀ ਗਈ।
ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ, ਪ੍ਰੋ. ਨਵਦੀਪ ਸਿੰਘ, ਡਾ. ਕੰਵਲਜੀਤ ਕੌਰ, ਪ੍ਰੋ. ਸੌਰਵ ਦਾਦਰੀ ਤੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।