ਸਿਵਲ ਸਰਜਨ ਦਫ਼ਤਰ ਵਿੱਚ ਮੁਲਾਜ਼ਮਾਂ ਦੀ ‘ਕਲਮ-ਛੋੜ’ ਹੜਤਾਲ ਜਾਰੀ

ਐਸ ਏ ਐਸ ਨਗਰ, 16 ਨਵੰਬਰ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਸਥਾਨਕ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਦਫ਼ਤਰਾਂ ਵਿੱਚ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ‘ਕਲਮ-ਛੋੜ’ ਹੜਤਾਲ ਜਾਰੀ ਹੈ।

ਐਸ ਏ ਐਸ ਨਗਰ, 16 ਨਵੰਬਰ  ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਸਥਾਨਕ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਦਫ਼ਤਰਾਂ ਵਿੱਚ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ‘ਕਲਮ-ਛੋੜ’ ਹੜਤਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਦਿਲਬਾਗ਼ ਸਿੰਘ ਅਤੇ ਦਵਿੰਦਰ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਹੀਂ ਕੀਤੀ ਜਿਸ ਕਾਰਨ ਮੁਲਾਜ਼ਮਾਂ ਅੰਦਰ ਡਾਢਾ ਰੋਸ ਤੇ ਗੁੱਸਾ ਹੈ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲੀ, ਬੰਦ ਕੀਤੇ ਗਏ ਵੱਖ-ਵੱਖ ਭੱਤੇ ਮੁੜ ਚਾਲੂ ਕਰਵਾਉਣ ਸਮੇਤ ਹੋਰ ਕਈ ਮੰਗਾਂ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੰਚ ਦੇ ਸੱਦੇਤੇ ਸਮੂਹ ਮੁਲਾਜ਼ਮ 20 ਨਵੰਬਰ ਤਕ ਹੜਤਾਲ ਤੇ ਹਨ ਅਤੇ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਮੰਚ ਦੇ ਫ਼ੈਸਲੇ ਮੁਤਾਬਕ ਅਗਲੇਰੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਤਕ ਹਰ ਦੀਵਾਲੀ ਮੌਕੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਮੌਜੂਦਾ ਸਰਕਾਰ ਨੇ ਮੁਲਾਜ਼ਮਾਂ ਨੂੰ ਬਿਲਕੁਲ ਹੀ ਅਣਗੌਲਿਆ ਕਰਦਿਆਂ ਕਿਸ਼ਤ ਜਾਰੀ ਨਹੀਂ ਕੀਤੀ ਹਾਲਾਂਕਿ ਕੇਂਦਰ ਸਰਕਾਰ ਨੇ ਕਿਸ਼ਤਾਂ ਜਾਰੀ ਕਰਨ ਦਾ ਐਲਾਨ ਦੀਵਾਲੀ ਤੋਂ ਕਈ ਦਿਨ ਪਹਿਲਾਂ ਹੀ ਕਰ ਦਿੱਤਾ ਸੀ।