ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 1633 ਕਰੋੜ ਰੁਪਏ ਦੀ ਹੋਈ ਅਦਾਇਗੀ : ਡੀ.ਸੀ.

ਪਟਿਆਲਾ, 1 ਨਵੰਬਰ - ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ 1633.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ 100 ਫ਼ੀਸਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤਕ 780034 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 765851 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 12767 ਮੀਟ੍ਰਿਕ ਟਨ ਦੀ ਆਮਦ ਹੋਈ ਤੇ 24146 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 340459 ਮੀਟਰਿਕ ਟਨ, ਮਾਰਕਫੈਡ ਵੱਲੋਂ 186226 ਮੀਟਰਿਕ ਟਨ, ਪਨਸਪ ਵੱਲੋਂ 143945 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 93536 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਐਫਸੀਆਈ ਵੱਲੋਂ 1685 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਜਾ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨਰੀ ਦੀ ਬੁਕਿੰਗ ਕਰਵਾਉਣ ਲਈ 'ਉੱਨਤ ਕਿਸਾਨ' ਐਪ ਦੀ ਵਰਤੋਂ ਕਰ ਸਕਦੇ ਹਨ।