ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ 15 ਦਿਨਾਂ ਦਾ ਵਾਧੂ ਮੌਕਾ

ਹੁਸ਼ਿਆਰਪੁਰ- ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਪਰਟੀ ਟੈਕਸ ਦੀ ਇਕ ਵਾਰ ਨਿਪਟਾਰਾ ਯੋਜਨਾ ਤਹਿਤ ਲੋਕਾਂ ਵੱਲੋਂ ਦਿਖਾਏ ਗਏ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਸਕੀਮ ਦੀ ਮਿਆਦ 15 ਦਿਨ ਹੋਰ ਵਧਾ ਦਿੱਤੀ ਹੈ।

ਹੁਣ ਬਿਨਾਂ ਜ਼ੁਰਮਾਨੇ ਅਤੇ ਵਿਆਜ਼ ਦੇ ਪ੍ਰਾਪਰਟੀ ਟੈਕਸ ਦਾ ਜੋ ਸ਼ਹਿਰ ਵਾਸੀ ਪਹਿਲਾਂ ਟੈਕਸ ਜਮ੍ਹਾ ਨਹੀਂ ਕਰਵਾ ਸਕੇ ਸਨ, ਉਹ ਹੁਣ ਅਗਲੇ 15 ਦਿਨਾਂ ਲਈ ਬਿਨਾਂ ਕਿਸੇ ਜ਼ੁਰਮਾਨੇ ਅਤੇ ਵਿਆਊਜ ਦੇ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰ ਸਕਦੇ ਹਨ।
ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਇਸ ਮਿਆਦ ਦੇ ਦੌਰਾਨ ਪ੍ਰਾਪਰਟੀ ਟੈਕਸ ਕਾਊਂਂਟਰ ਰੋਜ਼ਾਨਾ (ਸ਼ਨੀਵਾਰ ਅਤੇ ਐਤਵਾਰ ਸਮੇਤ) ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਚੁੱਕ ਕੇ ਸਮੇਂ ਸਿਰ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ।