ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਦਾ ਨਵੇਂ ਸਾਲ ਦਾ ਕਲੰਡਰ ਜਾਰੀ

ਐਸ ਏ ਐਸ ਨਗਰ, 2 ਜਨਵਰੀ - ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ (ਰਜਿ) ਦਾ ਸਾਲ 2025 ਦਾ ਕਲੰਡਰ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਜਾਰੀ ਕੀਤਾ।

ਐਸ ਏ ਐਸ ਨਗਰ, 2 ਜਨਵਰੀ - ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ (ਰਜਿ) ਦਾ ਸਾਲ 2025 ਦਾ ਕਲੰਡਰ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਜਾਰੀ ਕੀਤਾ।
ਸੋਸਾਇਟੀ ਦੇ ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ ਨੇ ਦੱਸਿਆ ਕਿ ਸੋਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜਵਾਲ ਅਤੇ ਜਨਰਲ ਸਕੱਤਰ ਹਰਦੇਵ ਸਿੰਘ ਕਲੇਰ ਦੀ ਅਗਵਾਈ ਵਿੱਚ ਪਿਛਲੇ 13 ਸਾਲਾਂ ਤੋਂ ਕਲੰਡਰ ਛਾਪਿਆ ਜਾਂਦਾ ਹੈ, ਜੋ ਫੇਜ਼ 11 ਦੇ ਘਰ-ਘਰ ਪਹੁੰਚਾਇਆ ਜਾਂਦਾ ਹੈ ਅਤੇ ਮੁਹਾਲੀ ਦੇ ਸਮੂਹ ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਪਹੁੰਚਾਇਆ ਜਾਂਦਾ ਹੈ।
ਇਸ ਮੌਕੇ ਸੁਸਾਇਟੀ ਦੇ ਮੀਤ ਪ੍ਰਧਾਨ ਬਲਵੀਰ ਸਿੰਘ ਸੈਣੀ, ਜੂਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ, ਸੰਪਾਦਕ ਅਮਰਜੀਤ ਕੌਰ ਅਤੇ ਮੈਂਬਰ ਸਰਵਨ ਰਾਮ ਹਾਜਰ ਸਨ।