ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਲੱਗਭਗ ਮੁਕੰਮਲ।

ਨਵਾਂਸ਼ਹਿਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਤਿੰਨ ਦਿਨਾਂ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਲੱਗਭਗ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਕਾਰਜਾਂ ਦੀ ਸਫਲਤਾ ਲਈ ਅਕਾਲ ਪੁਰਖ ਦੀ ਕਿਰਪਾ ਸਦਕਾ ਸਾਰੇ ਮੈਂਬਰ ਦਿਨ ਰਾਤ ਸੇਵਾ ਵਿਚ ਜੁਟੇ ਹਨ। ਮੈਂਬਰਾਂ ਵਲੋਂ ਬਜਾਰਾਂ ਵਿੱਚ ਸੱਦਾ ਪੱਤਰ ਦੇਣ ਦਾ ਸਿਲਸਿਲਾ ਵੀ ਜਾਰੀ ਹੈ । ਇਸ ਕਾਰਜ ਦੀ ਅਰੰਭਤਾ ਲਈ ਅੱਜ (ਮਿਤੀ 3 ਨਵੰਬਰ ਨੂੰ) ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਸਮੂਹ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ ਅਤੇ ਸਫਲਤਾਪੂਰਵਕ ਸੰਪੂਰਨਤਾ ਲਈ ਅਰਦਾਸ ਬੇਨਤੀ ਕੀਤੀ ਜਾਵੇਗੀ।

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਗਮਾਂ ਲਈ ਜੇ ਐਸ ਐਫ ਐਚ ਖਾਲਸਾ ਸਕੂਲ ਨਵਾਂਸ਼ਹਿਰ ਦੀ ਗਰਾਊਂਡ ਵਿੱਚ ਵਿਸ਼ਾਲ ਪੰਡਾਲ ਸਜਾਇਆ ਜਾ ਰਿਹਾ ਹੈ ਅਤੇ ਲਾਈਟ, ਸਾਂਊਡ ਸਿਸਟਮ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਸਾਇਟੀ ਵੱਲੋਂ 4 ਨਵੰਬਰ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਮਹਾਨ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ ਜਿਸ ਵਿੱਚ ਪਹਿਲੇ ਦਿਨ ਦੀ ਅਰੰਭਤਾ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਦੇ ਕੀਰਤਨੀ ਜੱਥੇ ਵਲੋਂ ਕੀਤੀ ਜਾਵੇਗੀ। 
ਸ਼ਾਮ 06:00 ਤੋਂ 07:00 ਵਜੇ ਤੱਕ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਜੀ ਦਾ ਜਥਾ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ। ਉਪਰੰਤ ਗਿਆਨੀ ਰਣਜੀਤ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਰਾਤ 8:30ੇ ਤੋਂ 10 ਵਜੇ ਤੱਕ ਪੰਥ ਪ੍ਰਸਿੱਧ ਕੀਰਤਨੀਏ ਭਾਈ ਚਮਨਜੀਤ ਸਿੰਘ ਲਾਲ ਅੰਮ੍ਰਿਤਮਈ ਬਾਣੀ ਦਾ ਕੀਰਤਨ ਸਰਵਣ ਕਰਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਵੀ ਇਸ ਦੌਰਾਨ ਸੁਸਾਇਟੀ ਵਲੋਂ ਤਿਆਰ ਕੀਤਾ ਗਿਆ ਸੋਵੀਨਾਰ ਜਾਰੀ ਕਰਨਗੇ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ ।
ਉਨ੍ਹਾਂ ਨੇ ਸੰਗਤਾਂ ਨੂੰ ਵਹੀਰਾਂ ਘੱਤ ਕੇ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਉਨਾਂ ਨਾਲ ਉੱਤਮ ਸਿੰਘ ਸੇਠੀ, ਬਲਵੰਤ ਸਿੰਘ ਸੋਇਤਾ, ਦੀਦਾਰ ਸਿੰਘ ਗਹੂੰਣ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਪਲਵਿੰਦਰ ਸਿੰਘ ਕਰਿਆਮ, ਪਰਮਿੰਦਰ ਸਿੰਘ ਕੰਵਲ,  ਇੰਦਰਜੀਤ ਸਿੰਘ ਬਾਹੜਾ, ਜਸਵਿੰਦਰ ਸਿੰਘ ਸੈਣੀ  ਕੁਲਜੀਤ ਸਿੰਘ ਖਾਲਸਾ, ਜੋਗਿੰਦਰ ਸਿੰਘ ਮਹਾਲੋਂ,  ਮਨਮੋਹਨ ਸਿੰਘ, ਦਰਸ਼ਨ ਸਿੰਘ ਸੈਣੀ,  ਬਲਦੇਵ ਸਿੰਘ, ਹਕੀਕਤ ਸਿੰਘ, ਗਿਆਨ ਸਿੰਘ, ਮਨਜੀਤ ਸਿੰਘ ਮਹਿਤਪੁਰ  ਰਮਨੀਕ ਸਿੰਘ, ਦਲਜੀਤ ਸਿੰਘ ਬਡਵਾਲ, ਹਰਪ੍ਰੀਤ ਸਿੰਘ ਹੈਪੀ ਅਤੇ ਦਲਜੀਤ ਸਿੰਘ ਸੈਣੀ ਵੀ ਮੌਜੂਦ ਸਨ।