ਖ਼ਾਲਸਾ ਕਾਲਜ ਦੇ ਐਜੂਕੇਸ਼ਨ ਵਿਭਾਗ ਦੇ ਨਤੀਜੇ ਸ਼ਾਨਦਾਰ ਰਹੇ
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਐਜੂਕੇਸ਼ਨ ਵਿਭਾਗ ’ਚ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਅਤੇ ਬੀ.ਐੱਸ.ਸੀ. ਬੀ.ਐੱਡ. ਦੇ ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ।
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਐਜੂਕੇਸ਼ਨ ਵਿਭਾਗ ’ਚ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਅਤੇ ਬੀ.ਐੱਸ.ਸੀ. ਬੀ.ਐੱਡ. ਦੇ ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ।
ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਸੰਘਾ ਗੁਰਬਖਸ਼ ਕੌਰ ਨੇ ਦੱਸਿਆ ਕਿ ਬੀ.ਏ. ਬੀ. ਐੱਡ. ਚੌਥੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ ਹੈ ਤੇ ਇਸ ਨਤੀਜੇ ਵਿਚ ਵਿਦਿਆਰਥਣਾਂ ਚਾਹਤ ਭਾਟੀਆ ਅਤੇ ਪੂਨਮ ਨੇ 91.4 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਪਹਿਲਾ ਸਥਾਨ, ਵਿਦਿਆਰਥਣ ਕਾਮਨਾ ਦੇਵੀ ਨੇ 90.5 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਪ੍ਰੀਆ ਨੇ 86.5 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਬੀ.ਐੱਸ.ਸੀ. ਬੀ.ਐੱਡ. ਚੌਥੇ ਸਮੈਸਟਰ ਦਾ ਨਤੀਜਾ ਵੀ 100 ਫੀਸਦੀ ਰਿਹਾ ਹੈ ਜਿਸ ਵਿਚ ਵਿਦਿਆਰਥਣ ਸਨੇਹਾ ਨੇ 90.6 ਫੀਸਦੀ ਅੰਕ ਲੈ ਕੇ ਕਲਾਸ ਵਿਚ ਪਹਿਲਾ ਤੇ ਹਰਲੀਨ ਕੌਰ ਨੇ 89.5 ਫੀਸਦੀ ਅੰਕ ਲੈ ਕੇ ਦੂਜਾ ਤੇ ਸਿਮਰਨ ਕੌਰ ਨੇ 89.4 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੋਵੇਂ ਕਲਾਸਾਂ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਅਵੱਲ ਰਹੀਆਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।