ਰਾਜੂ ਬ੍ਰਦਰਜ਼ ਵੈਲਫੇਅਰ ਸੋਸਾਇਟੀ ਯੂ ਕੇ ਐਂਡ ਪੰਜਾਬ ਦੇ ਸਹਿਯੋਗ ਨਾਲ ਟਰਾਈਸਾਈਕਲ ਭੇਂਟ
ਗੜ੍ਹਸ਼ੰਕਰ - ਅੱਜ ਇਥੇ ਬੱਸ ਸਟੈਂਡ ਗੜ੍ਹਸ਼ੰਕਰ ਵਿਖੇ ਸ਼ਹੀਦ ਭਗਤ ਸਿੰਘ ਦੇ ਸਮਾਰਕ ਦੇ ਸਾਹਮਣੇ ਰਾਜੂ ਬ੍ਰਦਰਜ਼ ਵੈਲਫੇਅਰ ਸੋਸਾਇਟੀ ਯੂ ਕੇ ਐਂਡ ਪੰਜਾਬ, ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ।ਗੜ੍ਹਸ਼ੰਕਰ ਵਲੋਂ ਬਲਵਿੰਦਰ ਸਿੰਘ ਪਿੰਡ ਪੋਸੀ ਨੂੰ ਹੈਪੀ ਸਾਧੋਵਾਲ ਅਤੇ ਸੀ ਪੀ ਆਈ ਐੱਮ ਦੇ ਸੂਬਾ ਕਮੇਟੀ ਮੈਂਬਰ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਵਿੱਚ ਟਰਾਈਸਾਈਕਲ ਭੇਂਟ ਕੀਤਾ ਗਿਆ।

ਇਸ ਸੰਸਥਾ ਵਲੋਂ ਪਹਿਲਾਂ ਵੀ ਪਿਛਲੇ ਮਹੀਨੇ ਅੰਗਹੀਣਾਂ ਨੂੰ 58 ਲੋੜਵੰਦ ਵਿਅਕਤੀਆਂ ਨੂੰ ਟਰਾਈਸਾਈਕਲ ਵੰਡੇ ਜਾ ਚੁੱਕੇ ਹਨ। ਇਸ ਮੌਕੇ ਤੇ ਦਰਸ਼ਨ ਸਿੰਘ ਮੱਟੂ ਨੇ ਬੋਲਦਿਆਂ ਕਿਹਾ ਕਿ ਲੋਕਾਂ ਨੂੰ ਇਸ ਦੀਵਾਲੀ ਦੇ ਮੌਕੇ ਤੇ ਧੂੰਆਂ ਰਹਿਤ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਇਸ ਮੌਕੇ ਤੇ ਹਰ ਇੱਕ ਨੂੰ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ। ਇਸ ਮੌਕੇ ਤੇ ਜਨਵਾਦੀ ਇਸਤਰੀ ਸਭਾ ਦੀ ਆਗੂ ਸੁਭਾਸ਼ ਮੱਟੂ, ਹੈਪੀ ਸਾਧੋਵਾਲ, ਡਾਕਟਰ ਲਖਵਿੰਦਰ ਸਿੰਘ, ਅਦਰਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਸੋਨੀ, ਹਰਜਿੰਦਰ ਸਿੰਘ ਸਰਪੰਚ, ਬਲਜੀਤ ਕੌਰ,ਜੋਗਾ ਸਿੰਘ ਆਦਿ ਹਾਜ਼ਰ ਸਨ।