
ਹਾਈਕੋਰਟ ਦੀ ਸਖਤੀ ਤੋਂ ਬਾਅਦ ਨਗਰ ਨਿਗਮ ਵਲੋਂ ਪਿੰਡ ਸੋਹਾਣਾ ਦੇ ਟੋਭੇ ਦੀ ਸਫਾਈ ਦਾ ਕੰਮ ਆਰੰਭ ਜਾਇੰਟ ਕਮਿਸ਼ਨਰ ਦੀ ਨਿਗਰਾਨੀ ਵਿੱਚ ਚਲ ਰਿਹਾ ਹੈ ਟੋਭੇ ਦੀ ਸਫਾਈ ਦਾ ਕੰਮ
ਐਸ ਏ ਐਸ ਨਗਰ, 30 ਅਗਸਤ ਨਗਰ ਨਿਗਮ ਦੇ ਅਧੀਨ ਆਉਂਦੇ ਪਿੰਡ ਸੋਹਾਣਾ ਸਥਿਤ ਟੋਭੇ ਦੀ ਸਫਾਈ ਨਾ ਕਰਵਾਏ ਜਾਣ ਦੇ ਖਿਲਾਫ ਪਿੰਡ ਵਾਸੀਆਂ ਵਲੋਂ ਨਗਰ ਨਿਗਮ ਦੇ ਖਿਲਾਫ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਏ ਗਏ ਕੇਸ ਦੀ ਸੁਣਵਾਈ ਦੌਰਾਨ ਹਾਈਕੋਰਟ ਵਲੋਂ ਇਸ ਮਾਮਲੇ ਵਿੱਚ ਸਖਤ ਰੁੱਖ ਅਖਤਿਆਰ ਕਰਦਿਆਂ ਅਗਲੀ ਪੇਸ਼ੀ ਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਨਿੱਜੀ ਤੌਰ ਤੇ ਹਾਜਿਰ ਹੋਣ ਸੰਬੰਧੀ ਦਿੱਤੇ ਗਏ ਹੁਕਮਾਂ ਤੋਂ ਬਾਅਦ ਨਗਰ ਨਿਗਮ ਵਲੋਂ ਅੱਜ ਇਸ ਟੋਭੇ ਦੀ ਸਫਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਐਸ ਏ ਐਸ ਨਗਰ, 30 ਅਗਸਤ ਨਗਰ ਨਿਗਮ ਦੇ ਅਧੀਨ ਆਉਂਦੇ ਪਿੰਡ ਸੋਹਾਣਾ ਸਥਿਤ ਟੋਭੇ ਦੀ ਸਫਾਈ ਨਾ ਕਰਵਾਏ ਜਾਣ ਦੇ ਖਿਲਾਫ ਪਿੰਡ ਵਾਸੀਆਂ ਵਲੋਂ ਨਗਰ ਨਿਗਮ ਦੇ ਖਿਲਾਫ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਏ ਗਏ ਕੇਸ ਦੀ ਸੁਣਵਾਈ ਦੌਰਾਨ ਹਾਈਕੋਰਟ ਵਲੋਂ ਇਸ ਮਾਮਲੇ ਵਿੱਚ ਸਖਤ ਰੁੱਖ ਅਖਤਿਆਰ ਕਰਦਿਆਂ ਅਗਲੀ ਪੇਸ਼ੀ ਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਨਿੱਜੀ ਤੌਰ ਤੇ ਹਾਜਿਰ ਹੋਣ ਸੰਬੰਧੀ ਦਿੱਤੇ ਗਏ ਹੁਕਮਾਂ ਤੋਂ ਬਾਅਦ ਨਗਰ ਨਿਗਮ ਵਲੋਂ ਅੱਜ ਇਸ ਟੋਭੇ ਦੀ ਸਫਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਸ੍ਰੀਮਤੀ ਕਿਰਨ ਸ਼ਰਮਾ, ਅਸਿਸਟੈਂਟ ਕਮਿਸ਼ਨਰ ਮਨਪ੍ਰੀਤ ਸਿੰਘ ਅਤੇ ਹੋਰ ਅਧਿਕਾਰੀਆਂ ਵਲੋਂ ਅੱਜ ਅੱਜ ਪਿੰਡ ਸੋਹਾਣਾ ਪਹੁੰਚ ਕੇ ਇਸ ਟੋਭੇ ਦੇ ਆਸ ਪਾਸ ਲੱਗੀਆਂ ਝਾੜੀਆਂ ਅਤੇ ਹੋਰ ਆੜ ਕਬਾੜ ਚੁਕਵਾਉਣ ਅਤੇ ਟੋਭੇ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਨਿਗਮ ਵਲੋਂ ਲਿਆਂਦੀ ਗਈ ਜੇ ਸੀ ਬੀ ਮਸ਼ੀਨ ਰਾਂਹੀ ਇਸ ਥਾਂ ਦੀ ਸਫਾਈ ਦਾ ਕੰਮ ਆਰੰਭ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਵਸਨੀਕ ਅਤੇ ਕਿਸਾਨ ਆਗੂ ਸz. ਨਛੱਤਰ ਸਿੰਘ ਬੈਦਵਾਨ ਨੇ ਨਿਗਮ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਟੋਭੇ ਦੀ ਸਫਾਈ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਇਸਦੀ ਚਾਰਦਿਵਾਰੀ ਕਰਵਾਈ ਜਾਵੇ ਅਤੇ ਇਸ ਟੋਭੇ ਨੂੰ ਆਉਂਦੀ ਗਲੀ ਵਿੱਚ ਹੋਏ ਨਾਜਾਇਜ ਕਬਜੇ ਖਤਮ ਕਰਵਾ ਕੇ ਇਸ ਗਲੀ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇ। ਉਹਨਾਂ ਦੱਸਿਆ ਕਿ ਟੋਭੇ ਦੀ ਸਫਾਈ ਨਾ ਕਰਵਾਏ ਜਾਣ ਕਾਰਨ ਪਿੰਡ ਵਾਸੀਆਂ ਵਲੋਂ ਮਾਣਯੋਗ ਹਾਈਕਰੋਰਟ ਵਿੱਚ ਪਾਏ ਕੇਸ ਦੀ ਅਗਲੀ ਸੁਣਵਾਈ 6 ਸਤੰਬਰ ਨੂੰ ਹੋਣੀ ਹੈ ਅਤੇ ਮਾਣਯੋਗ ਅਦਾਲਤ ਵਲੋਂ ਇਸ ਪੇਸ਼ੀ ਤੇ ਨਿਗਮ ਦੀ ਕਮਿਸ਼ਨਰ ਨੂੰ ਨਿੱਜੀ ਤੌਰ ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।
