ਬਰਨਾਲਾ ਹਲਕੇ ਵਿੱਚ 6 ਨਵੰਬਰ ਨੂੰ ਰੋਸ ਰੈਲੀ ਕਰਨਗੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਕਾਮੇ

ਚੰਡੀਗੜ੍ਹ, 4 ਨਵੰਬਰ — ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਜਿਮਣੀ ਚੋਣਾਂ ਦੌਰਾਨ 6 ਨਵੰਬਰ ਨੂੰ ਬਰਨਾਲਾ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਇਹ ਫੈਸਲਾ ਜੱਥੇਬੰਦੀ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹੰਕਰ, ਜਨਰਲ ਸਕੱਤਰ ਜਸਵੀਰ ਸਿੰਘ ਸੀਰਾ ਅਤੇ ਚੇਅਰਮੈਨ ਵਿਰਸਾ ਸਿੰਘ ਚਹਿਲ ਦੀ ਅਗਵਾਈ ਵਿੱਚ ਕੀਤੀ ਗਈ ਆਨਲਾਈਨ ਮੀਟਿੰਗ ਦੌਰਾਨ ਲਿਆ ਗਿਆ ਹੈ।

ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸੌਜਾ, ਰਵੀ ਕੁਮਾਰ ਰੋਪੜ, ਰਣਜੀਤ ਗੁਰਦਾਸਪੁਰ ਅਤੇ ਅਮਨਦੀਪ ਛੱਤਬੀੜ ਨੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ 25 ਸਾਲਾਂ ਤੋਂ ਡੇਲੀਵੇਜ ਤੇ ਕੰਮ ਕਰਦੇ ਵਰਕਰਾਂ ਦੀਆਂ ਮੰਗਾਂ ਸਬੰਧੀ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ। 
ਮੰਤਰੀਆਂ ਨੇ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਤਾਂ ਦਿੱਤਾ ਪਰ ਹੁਣ ਤਕ ਕੋਈ ਹੱਲ ਨਹੀਂ ਹੋਇਆ। ਇਸ ਕਾਰਨ ਜਥੇਬੰਦੀ ਨੇ 31 ਅਕਤੂਬਰ ਨੂੰ ਆਨਲਾਈਨ ਮੀਟਿੰਗ ਕਰਕੇ 6 ਨਵੰਬਰ ਨੂੰ ਬਰਨਾਲਾ ਵਿਖੇ ਰੋਸ ਰੈਲੀ ਕਰਨ ਦਾ ਫੈਸਲਾ ਲਿਆ ਹੈ।