ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਐਸ ਏ ਐਸ ਨਗਰ, 4 ਨਵੰਬਰ — ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੁਰਗੱਦੀ ਦੇ ਪ੍ਰਸੰਗ ਨਾਲ ਜੋੜਨ ਦਾ ਯਤਨ ਕੀਤਾ। ਰਾਗੀ ਜੱਥੇ ਅਤੇ ਹੋਰ ਵਕਤਾਵਾਂ ਨੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਾਰੇ ਜੱਥਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ।
ਆਉਣ ਵਾਲੀ 8 ਨਵੰਬਰ ਨੂੰ 56ਵੀਂ ਲੜੀ ਦੇ 5656ਵੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਮੌਕੇ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।