
ਸ਼ੇਮਰੌਕ ਸਕੂਲ ਵਿੱਚ ਪੰਜ ਦਿਨਾਂ ਗਲੋਬਲ ਫਿਏਸਟਾ ਦਾ ਆਯੋਜਨ
ਐਸ ਏ ਐਸ ਨਗਰ, 4 ਨਵੰਬਰ — ਸ਼ੇਮਰੌਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69, ਮੁਹਾਲੀ ਵਿਖੇ ਪੰਜ ਦਿਨਾਂ ਗਲੋਬਲ ਫਿਏਸਟਾ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਛੋਟੇ-ਛੋਟੇ ਬੱਚਿਆਂ ਨੇ ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਅਤੇ ਵਿਸ਼ਵ ਦੇ ਮਸ਼ਹੂਰ ਲੋਕ ਨਾਚਾਂ ਦੀ ਪੇਸ਼ਕਾਰੀ ਦਿੱਤੀ।
ਐਸ ਏ ਐਸ ਨਗਰ, 4 ਨਵੰਬਰ — ਸ਼ੇਮਰੌਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69, ਮੁਹਾਲੀ ਵਿਖੇ ਪੰਜ ਦਿਨਾਂ ਗਲੋਬਲ ਫਿਏਸਟਾ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਛੋਟੇ-ਛੋਟੇ ਬੱਚਿਆਂ ਨੇ ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਅਤੇ ਵਿਸ਼ਵ ਦੇ ਮਸ਼ਹੂਰ ਲੋਕ ਨਾਚਾਂ ਦੀ ਪੇਸ਼ਕਾਰੀ ਦਿੱਤੀ। ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਪਹਿਲੀ ਕਲਾਸ ਦੇ ਵਿਦਿਆਰਥੀਆਂ ਨੇ ਆਸਟ੍ਰੇਲੀਆ ਅਤੇ ਅਫਰੀਕਾ ਦੀਆਂ ਅਮੀਰ ਪਰੰਪਰਾਵਾਂ ਦਾ ਬਖ਼ੂਬੀ ਪ੍ਰਦਰਸ਼ਨ ਕੀਤਾ। ਦੂਜੀ ਕਲਾਸ ਦੇ ਵਿਦਿਆਰਥੀਆਂ ਨੇ ਮੈਕਸੀਕੋ, ਕੈਨੇਡਾ ਅਤੇ ਅਮਰੀਕਾ ਦੇ ਸੱਭਿਆਚਾਰਾਂ ਦੀ ਪੇਸ਼ਕਾਰੀ ਕੀਤੀ।
ਇਸ ਦੌਰਾਨ, ਬੱਚਿਆਂ ਨੇ ਜਿੱਥੇ ਜਾਪਾਨ, ਤੁਰਕੀ ਅਤੇ ਦੱਖਣੀ ਅਮਰੀਕਾ ਦੀ ਖੂਬਸੂਰਤ ਵਿਰਾਸਤ ਅਤੇ ਸੱਭਿਆਚਾਰ ਦਾ ਵੀ ਪ੍ਰਦਰਸ਼ਨ ਕੀਤਾ, ਉੱਥੇ ਸਮਾਗਮ ਦੇ ਆਖਰੀ ਦਿਨ ਭਾਰਤ ਦੇ ਵੱਖ-ਵੱਖ ਰਾਜਾਂ ਦੀ ਸੱਭਿਆਚਾਰਕ ਪੇਸ਼ਕਾਰੀ ਹੋਈ।
