ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਹੁਨਰਮੰਦ ਬਣਾਇਆ ਜਾਵੇਗਾ : ਸੌਂਦ
ਪਟਿਆਲਾ, 5 ਨਵੰਬਰ - ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਕਿਰਤ, ਉਦਯੋਗ ਅਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਨਾਭਾ ਅਤੇ ਭਾਦਸੋਂ ਹਾਰਵੈਸਟਰ ਕੰਬਾਈਨ ਸਨਅਤ ਦਾ ਪੰਜਾਬ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਹੈ ਤੇ ਹੁਣ ਇਸ ਸਨਅਤ ਦੇ ਸਹਿਯੋਗ ਨਾਲ ਰਾਜ ਸਰਕਾਰ ਨੌਜਵਾਨਾਂ ਨੂੰ ਵਿਦੇਸ਼ੀ ਯੂਨੀਵਰਸਿਟੀਆਂ ਰਾਹੀਂ ਕਿੱਤਾਮੁਖੀ ਸਿਖਲਾਈ ਦੇ ਕੇ ਹੁਨਰਮੰਦ ਬਣਾਵੇਗੀ ਤਾਂ ਕਿ ਉਹ ਨਾ ਕੇਵਲ ਬੜੀ ਮਜ਼ਬੂਤੀ ਨਾਲ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ ਬਲਕਿ ਉਹ ਹੋਰਨਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਾਲੇ ਬਣ ਸਕਣ।

ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈਲਫੇਅਰ ਐਂਡ ਡਿਵੈਲਪਮੈਂਟ ਸੁਸਾਇਟੀ ਭਾਦਸੋਂ ਵੱਲੋਂ ਆਯੋਜਿਤ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਮਾਨ ਵੱਲੋਂ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਜੋ ਸਾਡੇ ਨੌਜਵਾਨ ਨੌਕਰੀ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣ ਸਕਣ।
ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਰਾਜ ਅਤੇ ਕੇਂਦਰ ਸਰਕਾਰ ਦੀਆਂ ਕਈ ਸਕੀਮਾਂ ਹਨ ਪਰ ਉਦਯੋਗਪਤੀ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਨਹੀਂ ਲੈ ਰਹੇ ਹਨ। ਉਨ੍ਹਾਂ ਨਾਭਾ ਅਤੇ ਭਾਦਸੋਂ ਦੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਵਫ਼ਦ ਤਿਆਰ ਕਰਕੇ ਚੰਡੀਗੜ੍ਹ ਆਉਣ ਜਿੱਥੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਦਯੋਗਾਂ ਨੂੰ ਦਿੱਤੇ ਜਾਣ ਵਾਲੇ ਲਾਭ ਵੀ ਦਿੱਤੇ ਜਾਣਗੇ।
ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂਵਾਲਾ, ਕਰਤਾਰ ਐਗਰੋ ਇੰਡਸਟਰੀਜ਼ ਦੇ ਐਮ ਡੀ ਅਮਰਜੀਤ ਸਿੰਘ ਲੋਟੇ, ਕਰਤਾਰ ਕੰਬਾਈਨ ਦੇ ਡਾਇਰੈਕਟਰ ਮਨਜੀਤ ਸਿੰਘ ਲੋਟੇ ਅਤੇ ਰਾਮਗੜ੍ਹੀਆ ਭਾਈਚਾਰੇ ਦੇ ਲੋਕ ਹਾਜ਼ਰ ਸਨ।