ਗੁਰਦੁਆਰਾ ਧਰਮਸ਼ਾਲਾ ਮਾਹਿਲਪੁਰ ਵਿਖੇ 15 ਨਵੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ
ਮਾਹਿਲਪੁਰ, 6 ਨਵੰਬਰ - ਪ੍ਰਬੰਧਕ ਕਮੇਟੀ ਗੁਰਦੁਆਰਾ ਧਰਮਸ਼ਾਲਾ ਮਾਹਿਲਪੁਰ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ- ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਧਰਮਸ਼ਾਲਾ ਮਾਹਿਲਪੁਰ ਵਿਖੇ 15 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਅਤੇ ਕਮੇਟੀ ਮੈਂਬਰਾਂ ਨੇ ਸਾਂਝੇ ਤੌਰ ਤੇ ਦੱਸਿਆ ਕਿ 13 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 14 ਨਵੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸਾਰੇ ਮਾਹਿਲਪੁਰ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਵੇਗਾ ।
15 ਨਵੰਬਰ ਦਿਨ ਸ਼ੁਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਭਾਈ ਜਸਵਿੰਦਰ ਸਿੰਘ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਗੁਰੂ ਕੇ ਲੰਗਰ ਅਟੁੱਟ ਚੱਲਣਗੇ। ਇਸ ਮੌਕੇ ਉਹਨਾਂ ਇਲਾਕਾ ਨਿਵਾਸੀਆਂ ਨੂੰ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦਿਆਂ ਇਸ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ ਕੀਤੀ।