ਗੁਰਦੁਆਰਾ ਬੁੰਗਾਂ ਮਾਤਾ ਗੰਗਾ ਸਾਹਿਬ ਵਿਖੇ 9 ਨੂੰ ਕਰਵਾਇਆ ਜਾ ਰਿਹਾ ਕੀਰਤਨ ਦਰਬਾਰ

6 ਨਵੰਬਰ ਜ਼ੀਰਕਪੁਰ- ਅੰਬਾਲਾ ਰੋਡ ਤੇ ਸਥਿਤ ਗੰਗਾ ਨਰਸਰੀ ਵਿਖੇ “ਤਿਲਕ ਜੰਜੂ ਰਾਖਾ ਪ੍ਰਭ ਤਾਕਾ” ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਸਾਨੀ ਸ਼ਹਾਦਤ ਦੇ ਸਬੰਧ ਵਿੱਚ ਵਿਸ਼ਾਲ ਕੀਰਤਨ ਦਰਬਾਰ 9 ਨਵੰਬਰ ਦਿਨ ਸ਼ਨੀਵਾਰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਗੁਰਦੁਆਰਾ ਬੁੰਗਾ ਮਾਤਾ ਗੰਗਾ ਸਾਹਿਬ ਜੀ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

6 ਨਵੰਬਰ ਜ਼ੀਰਕਪੁਰ- ਅੰਬਾਲਾ ਰੋਡ ਤੇ ਸਥਿਤ ਗੰਗਾ ਨਰਸਰੀ ਵਿਖੇ “ਤਿਲਕ ਜੰਜੂ ਰਾਖਾ ਪ੍ਰਭ ਤਾਕਾ” ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਸਾਨੀ ਸ਼ਹਾਦਤ ਦੇ ਸਬੰਧ ਵਿੱਚ ਵਿਸ਼ਾਲ ਕੀਰਤਨ ਦਰਬਾਰ 9 ਨਵੰਬਰ ਦਿਨ ਸ਼ਨੀਵਾਰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਗੁਰਦੁਆਰਾ ਬੁੰਗਾ ਮਾਤਾ ਗੰਗਾ ਸਾਹਿਬ ਜੀ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਹਨਾਂ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਦੇ ਵਿੱਚ ਪੰਥ ਦੇ ਮਹਾਨ ਰਾਗੀ, ਢਾਡੀ, ਪ੍ਰਚਾਰਕ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਹਰਿਆਣਾ ਵਾਲੇ, ਸ਼ੁਭਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ,ਭਾਈ ਸਰੂਪ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਅਤੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ।