ਐਨ.ਸੀ.ਸੀ ਅਫਸਰ ਨੇ ਐਨ.ਸੀ.ਸੀ. ਦੀ ਮਹੱਤਤਾ ਦੱਸੀ
ਮਾਹਿਲਪੁਰ - ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀ ਐਨ.ਸੀ.ਸੀ ਯੂਨਿਟ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਭੁਪਿੰਦਰ ਸਿੰਘ ਐਨ.ਸੀ.ਸੀ. ਅਫਸਰ ਟਰੇਨਿੰਗ ਅਕੈਡਮੀ, ਕਾਂਪਟੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣਾ ਭਾਸ਼ਣ ਦਿੰਦੇ ਹੋਏ ਕੈਡਿਟਾਂ ਨੂੰ ਐਨ.ਸੀ.ਸੀ. ਦੀ ਮਹੱਤਤਾ ਤੋਂ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਐਨ.ਸੀ.ਸੀ. ਨੂੰ ਅਪਣਾਉਂਦੇ ਹਨ ਤਾਂ ਉਹ ਏਕਤਾ ਅਤੇ ਅਨੁਸ਼ਾਸਨ ਦੇ ਨਾਲ-ਨਾਲ ਸ਼ਖ਼ਸੀਅਤ ਨਿਰਮਾਣ, ਲੀਡਰਸ਼ਿਪ, ਭਾਈਚਾਰਕ ਸਾਂਝ ਆਦਿ ਦੀ ਭਾਵਨਾ ਨੂੰ ਵੀ ਆਸਾਨੀ ਨਾਲ ਆਪਣੇ ਜੀਵਨ ਵਿੱਚ ਅਪਣਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਫੌਜ ਤੋਂ ਇਲਾਵਾ ਵੀ ਐਨ.ਸੀ.ਸੀ. ਕੈਡਿਟਾਂ ਨੂੰ ਵੱਖ-ਵੱਖ ਨੌਕਰੀਆਂ ਵਿੱਚ ਪਹਿਲ ਦਿੱਤੀ ਜਾਂਦੀ ਹੈ।
ਇਸ ਮੌਕੇ ਏਐਨਓ ਡਾ ਦੀਪਕ ਨੇ ਵਿਦਿਆਰਥੀਆ ਨੂੰ ਅਜਿਹੇ ਲੈਕਚਰਾਂ ਤੋਂ ਸਿੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ।