ਨਾਭਾ ਸਾਹਿਬ ਦੇ ਅਗਾਂਹਵਧੂ ਕਿਸਾਨ ਰਮਨਦੀਪ ਡੀ ਏ ਪੀ ਖਾਦ ਦੇ ਬਦਲ ਵਜੋਂ ਬਜ਼ਾਰ ਚ ਉਪਲਬਧ ਹੋਰ ਫਾਸਫ਼ੇਟ ਖਾਦਾਂ ਵਰਤਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ, 2024: ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਜਾ ਰਿਹਾ ਹੈ ਤੇ ਕਣਕ ਅਤੇ ਆਲੂਆਂ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋਂੜੀਂਦੇ ਫਾਸਫੋਰਸ ਤੱਤਾਂ ਦੀ ਪੂਰਤੀ ਆਮ ਕਰਕੇ ਡੀਏਪੀ ਖਾਦ ਤੋਂ ਕੀਤੀ ਜਾਂਦੀ ਰਹੀ ਹੈ, ਪ੍ਰੰਤੂ ਫਾਸਫੋਰਸ ਤੱਤ ਦੀ ਪੂਰਤੀ ਬਾਜ਼ਾਰ ਵਿਚ ਮੌਜੂਦ ਹੋਰ ਖਾਦਾਂ ਤੋਂ ਵੀ ਕੀਤੀ ਜਾ ਸਕਦੀ ਹੈ।

     ਇਹ ਜਾਣਕਾਰੀ ਦੀ ਦਿੰਦਿਆਂ ਡਾ ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਡੇਰਾਬਸੀ ਬਲਾਕ ਦੇ ਪਿੰਡ ਨਾਭਾ ਸਾਹਿਬ ਦੇ ਕਿਸਾਨ ਰਮਨਦੀਪ ਸਿੰਘ ਜੋ ਕਿ ਲਗਭਗ 15 ਕਿੱਲਿਆਂ ਦੀ ਖੇਤੀ ਕਰ ਰਹੇ ਹਨ, ਨੇ ਦੱਸਿਆ ਕਿ ਡੀਏਪੀ ਦੀ ਘਾਟ ਦੇ ਚਲਦੇ ਬਦਲ ਦੇ ਤੌਰ 'ਤੇ ਬਾਜ਼ਾਰ ’ਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀਏਪੀ ਖਾਦ ਜਿੰਨੀਆਂ ਹੀ ਕਾਰਗਰ ਹਨ। ਡੀ. ਏ. ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿੱਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ, ਕਿਸਾਨ ਖਾਦ ਉਪਲੱਬਧ ਹਨ, ਜਿਨ੍ਹਾਂ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। 
ਉਨ੍ਹਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵਜੋਂ ਕਿਸਾਨਾਂ ਵੱਲੋਂ ਟ੍ਰਿੱਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਖਾਦ 12:32:16 ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਇਹ ਖਾਦ ਫਸਲਾਂ ਲਈ ਡੀ ਏ ਪੀ ਨਾਲੋਂ ਵਧੀਆ ਕੰਮ ਕਰਦੀ ਹੈ।
     ਉਨ੍ਹਾਂ ਅੱਗੇ ਦੱਸਿਆ ਕਿ ਅੱਜ ਜ਼ਿਲਾ ਮੋਹਾਲੀ ਵਿੱਚ ਹਿੰਡਾਲਕੋ  ਤੇ ਆਰ ਸੀ ਐਫ ਕੰਪਨੀਆਂ ਦੇ ਲੱਗੇ ਖਾਦ ਰੈਕ ਤੋਂ ਡੀ ਏ ਪੀ ਖਾਦ ਦੀ ਆਮਦ ਹੋਈ ਹੈ। ਹਿੰਡਾਲਕੋ ਦੁਆਰਾ ਸਲੇਮਪੁਰ, ਘੜੂਆਂ, ਮਜਾਤ, ਮਨੌਲੀ ਜੰਟਾ, ਦਾਉ ਮਾਜਰਾ ਤੇ ਨਿਹੋਲਕਾ ਦੀਆਂ ਸਹਿਕਾਰੀ ਸਭਾਵਾਂ  ਨੂੰ ਅਤੇ ਆਰ ਸੀ ਐਫ  ਦੁਆਰਾ ਹੁਲਕਾ, ਦੇਵੀ ਨਗਰ, ਭਾਗੋ ਮਾਜਰਾ, ਸਿਆਲਬ, ਝਿੰਗੜਾ, ਸਿੰਘਪੁਰਾ, ਗਰਾਂਗਾਂ, ਰੁੜਕੀ ਪੁਖਤਾ, ਸੋਤਲ, ਲਾਂਡਰਾਂ ਦੀਆਂ ਕੋਆਪਰੇਟਿਵ ਸੋਸਾਇਟੀਆਂ ਨੂੰ ਡੀ ਏ ਪੀ ਸਪਲਾਈ ਕੀਤਾ ਗਿਆ ਹੈ।
    ਇਸ ਨਾਲ ਮੋਹਾਲੀ ਜ਼ਿਲੇ ਵਿੱਚ ਜੋ ਡੀ ਏ ਪੀ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਉਸਦੀ ਕਾਫੀ ਹੱਦ ਤੱਕ ਪ੍ਰਤੀਪੂਰਤੀ ਹੋਈ ਹੈ।