ਹਥਿਆਰਬੰਦ ਸੈਨਾ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਸਮੁੱਚਾ ਦੇਸ਼ - ਰਾਜੇਸ਼ ਧੀਮਾਨ

ਨਵਾਂਸ਼ਹਿਰ: ਜਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿ਼ਲ੍ਹਾ ਸੈਨਿਕ ਬੋਰਡ ਰਾਜੇਸ਼ ਧੀਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਅਤੇ ਮਜ਼ਬੂਤ ਰੱਖਣ ਲਈ ਸਮੁੱਚਾ ਦੇਸ਼ ਹਥਿਆਰਬੰਦ ਸੈਨਾ ਦਾ ਹਮੇਸ਼ਾ ਕਰਜ਼ਦਾਰ ਰਹੇਗਾ, ਜੋ ਕਿ ਦੇਸ਼ ਵਾਸੀਆਂ ਦੇ ਕੱਲ੍ਹ ਲਈ ਆਪਣਾ ਅੱਜ ਕੁਰਬਾਨ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੂਰਬੀਰ ਸੈਨਿਕਾਂ ’ਤੇ ਮਾਣ ਹੋਣਾ ਚਾਹੀਦਾ ਹੈ, ਜਿਹੜੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਿਵਾਸੀ ਹੋਣ ਦੇ ਨਾਲ-ਨਾਲ ਵੱਖ-ਵੱਖ ਭਾਸ਼ਾਵਾਂ ਬੋਲਣ ਦੇ ਬਾਵਜੂਦ ਇਕਜੁੱਟ ਹੋ ਕੇ ਦੇਸ਼ ਦੀ ਰੱਖਿਆ ਲਈ ਮਰ-ਮਿਟਣ ਨੂੰ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਰੱਖਿਆ ਸੈਨਾਵਾਂ ਨਾਲ ਆਪਣਾਪਨ ਦਰਸਾਉਂਦੇ ਹੋਏ ਆਪਣੇ-ਆਪਣੇ ਕਾਲਰ ’ਤੇ ਸੰਕੇਤਕ ਝੰਡਾ ਲਗਾ ਕੇ ਉਨ੍ਹਾਂ ਪ੍ਰਤੀ ਸਨਮਾਨ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਝੰਡਾ ਦਿਵਸ ਲਈ ਦਿਲ ਖੋਲ੍ਹ ਕੇ ਦਾਨ ਦੇਣ, ਤਾਂ ਜੋ ਜ਼ਰੂਰਤ ਸਮੇਂ ਸੈਨਿਕਾਂ, ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਈ ਜਾ ਸਕੇ।
          ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਡਿਪਟੀ ਕਮਿਸ਼ਨਰ  ਨੂੰ ਕਾਲਰ 'ਤੇ ਟੋਕਨ ਫਲੈਗ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਇਸ ਸਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਫਲੈਗ ਡੇਅ ਫੰਡ ਇਕੱਤਰ ਕਰਨ ਲਈ 7 ਲੱਖ ਰੁਪਏ ਦਾ ਟੀਚਾ ਦਿੱਤਾ ਗਿਆ ਹੈ। ਜਿਹੜਾ ਕਿ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ/ਸਿਵਲੀਅਨਾਂ ਅਤੇ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਸਹਿਯੋਗ ਨਾਲ ਪੂਰਾ ਕਰਨਾ ਸੰਭਵ ਹੋਵੇਗਾ। ਉਨ੍ਹਾਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਆਮਦਨ ਕਰ ਤੋਂ ਮੁਕਤ ਹੈ।
        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਉੱਪ ਪਧਾਨ ਜ਼ਿਲ੍ਹਾ ਸੈਨਿਕ ਬੋਰਡ ਕਰਨਲ (ਸੇਵਾਮੁਕਤ) ਸੁਖਵੰਤ ਸਿੰਘ ਸੇਖੋਂ, ਵੀ.ਐਸ.ਐਮ ਤੋਂ ਇਲਾਵਾ ਜਿ਼ਲ੍ਹਾ ਸੈਨਿਕ ਬੋਰਡ ਦਫਤਰ ਤੋਂ ਸੁਪਰਡੰਟ ਰਾਜ ਕੁਮਾਰੀ,  ਸਟੈਨੋ ਰੰਜੀਤਾ ਸਾਰੰਗਲ, ਸੈਨਿਕ ਭਲਾਈ ਪ੍ਰਬੰਧਕ ਗੁਰਮੇਲ ਸਿੰਘ, ਸਮੂਹ ਸਟਾਫ ਅਤੇ ਤੇ ਹੋਰਨਾਂ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ ।