
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 10 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ
ਪਟਿਆਲਾ, 7 ਨਵੰਬਰ - ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤਕ 10 ਲੱਖ 13 ਹਜ਼ਾਰ 997 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 10 ਲੱਖ 5 ਹਜ਼ਾਰ 384 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਪਟਿਆਲਾ, 7 ਨਵੰਬਰ - ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤਕ 10 ਲੱਖ 13 ਹਜ਼ਾਰ 997 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 10 ਲੱਖ 5 ਹਜ਼ਾਰ 384 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 451556 ਮੀਟਰਿਕ ਟਨ, ਮਾਰਕਫੈਡ ਵੱਲੋਂ 244797 ਮੀਟਰਿਕ ਟਨ, ਪਨਸਪ ਵੱਲੋਂ 188100 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 117807 ਅਤੇ ਐਫ.ਸੀ.ਆਈ. ਵੱਲੋਂ 2438 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦਕਿ ਵਪਾਰੀਆਂ ਵੱਲੋਂ 686 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ ਹੁਣ ਤਕ 2210.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ ਖਰੀਦ ਕੀਤੇ ਝੋਨੇ ਦੀ 100 ਫ਼ੀਸਦੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਮੰਡੀਆਂ ਵਿਚੋਂ ਹੁਣ ਤੱਕ 7 ਲੱਖ ਮੀਟਿਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਤੇ ਰੋਜ਼ਾਨਾ 50 ਹਜ਼ਾਰ ਮੀਟਰਿਕ ਟਨ ਤੋਂ ਜ਼ਿਆਦਾ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਲਈ ਕਿਸਾਨ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਸ ਤਕਨੀਕ ਦੀ ਵਰਤੋਂ ਨਾਲ ਜਿਥੇ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਉਥੇ ਹੀ ਵਾਤਾਵਰਣ ਪ੍ਰਦੂਸ਼ਣ ਤੋਂ ਬਚਾਅ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਲਈ ਇਹ ਜ਼ਰੂਰੀ ਹੈ ਕਿ ਅਸੀਂ ਵਾਤਾਵਰਣ ਪ੍ਰਤੀ ਸੁਚੇਤ ਹੋਈ।
