ਜਲਾਲਪੁਰ ਦੇ ਜਨ ਸੁਵਿਧਾ ਕੈਂਪ 'ਚ ਐਸ.ਡੀ.ਐਮ. ਮਨਜੀਤ ਕੌਰ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
ਪਟਿਆਲਾ, 7 ਨਵੰਬਰ - ਸਬ ਡਵੀਜ਼ਨ ਪਟਿਆਲਾ ਦੇ ਅਧੀਨ ਪੈਂਦੇ ਪਿੰਡ ਜਲਾਲਪੁਰ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਨ ਸੁਵਿਧਾ ਕੈਂਪ ਮੌਕੇ ਐਸ.ਡੀ.ਐਮ. ਮਨਜੀਤ ਕੌਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਇਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਦਿਆਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।

ਐਸ.ਡੀ.ਐਮ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ 'ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ।
ਇਸ ਕੈਂਪ ਦਾ ਲਾਭ ਲੈਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜ਼ਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜ਼ਰੀਏ ਹੋ ਜਾਂਦੇ ਹਨ। ਇਸ ਜਨ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੇ ਮਸਲੇ ਸੁਣੇ ਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਵੀ ਕੀਤਾ। ਇਸ ਮੌਕੇ ਬੀ.ਡੀ.ਪੀ.ਓ. ਸਨੌਰ ਮਨਦੀਪ ਸਿੰਘ ਸਮੇਤ ਇਲਾਕੇ ਦੇ ਵਸਨੀਕ ਮੌਜੂਦ ਸਨ।