ਸੀਨੀਅਰ ਸਿਟੀਜਨਜ਼ ਦੀ ਮਹੀਨਾਵਾਰ ਮੀਟਿੰਗ 9 ਨੂੰ।

ਨਵਾਂਸ਼ਹਿਰ - ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ 9 ਨਵੰਬਰ 2024 ਦਿਨ ਸ਼ਨੀਵਾਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਸ ਕੇ ਪੁਰੀ ਨੇ ਦੱਸਿਆ ਕਿ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਚ ਹੋਵੇਗੀ ਜੋ ਸਵੇਰੇ ਠੀਕ 11:00 ਵਜੇ ਆਰੰਭ ਹੋਵੇਗੀ ਅਤੇ ਬਾਅਦ ਦੁਪਹਿਰ 12:30 ਤੱਕ ਚੱਲੇਗੀ।

ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਬਜ਼ੁਰਗਾਂ ਨੂੰ ਸਮਾਜ ਵਿਚ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਨਿਵਾਰਨ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਜਨਰਲ ਸਕੱਤਰ ਐਸ ਕੇ ਪੁਰੀ ਵਲੋਂ ਐਸੋਸੀਏਸ਼ਨ ਦੇ ਸਮੂਹ ਸਤਿਕਾਰਯੋਗ ਮੈਂਬਰਾਂ ਨੂੰ ਮੀਟਿੰਗ ਵਿਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ  ਡਾ. ਜੇਡੀ ਵਰਮਾ ਅਤੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਵੀ ਮੌਜੂਦ ਸਨ।