ਸ਼ਰਧਾਂਜਲੀ ਸਮਾਗਮ ਦੇ ਸਬੰਧ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ

ਐਸ ਏ ਐਸ ਨਗਰ, 8 ਜਨਵਰੀ- ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿਚ 12 ਜਨਵਰੀ ਨੂੰ ਸੈਕਟਰ 80 ਵਿਖੇ ਕਰਵਾਏ ਜਾਣ ਵਾਲੇ ਸ਼ਰਧਾਂਜਲੀ ਸਮਾਗਮ ਦੇ ਸਬੰਧ ਵਿਚ ਅੱਜ ਸਥਾਨਕ ਸੈਕਟਰ 78 ਵਿਖੇ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਮੁਹਾਲੀ ਦੇ ਪਿੰਡਾਂ ਦੇ ਪਤਵੰਤਿਆਂ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ।

ਐਸ ਏ ਐਸ ਨਗਰ, 8 ਜਨਵਰੀ- ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿਚ 12 ਜਨਵਰੀ ਨੂੰ ਸੈਕਟਰ 80 ਵਿਖੇ ਕਰਵਾਏ ਜਾਣ ਵਾਲੇ ਸ਼ਰਧਾਂਜਲੀ ਸਮਾਗਮ ਦੇ ਸਬੰਧ ਵਿਚ ਅੱਜ ਸਥਾਨਕ ਸੈਕਟਰ 78 ਵਿਖੇ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਮੁਹਾਲੀ ਦੇ ਪਿੰਡਾਂ ਦੇ ਪਤਵੰਤਿਆਂ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ।
ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਗ੍ਰਹਿ ਵਿਖੇ ਆਯੋਜਿਤ ਇਸ ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਡਾ. ਮਨਮੋਹਨ ਸਿੰਘ ਦੁਆਰਾ ਦੇਸ਼ ਦੀ ਤਰੱਕੀ ਵਿਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ ਅਤੇ ਪ੍ਰਧਾਨ ਮੰਤਰੀ ਵਜੋਂ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਬਣੇ ਆਰ. ਟੀ. ਆਈ. ਕਾਨੂੰਨ, ਸਿੱਖਿਆ ਦਾ ਅਧਿਕਾਰ ਕਾਨੂੰਨ, ਸਰਵ ਸਿੱਖਿਆ ਅਭਿਆਨ, ਮਨਰੇਗਾ, ਫੂਡ ਸਿਕਿਓਰਿਟੀ ਬਿਲ ਅਤੇ ਹੋਰਨਾਂ ਅਹਿਮ ਕੰਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਮੀਟਿੰਗ ਦੌਰਾਨ ਇਸ ਸ਼ਰਧਾਂਜਲੀ ਸਮਾਗਮ ਸਬੰਧੀ ਕਾਂਗਰਸੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ।
ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ। ਮੀਟਿੰਗ ਨੂੰ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ, ਲੇ ਬਰਫੈਡ ਦੇ ਮੀਤ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਨਾ, ਹਰਦਿਆਲ ਚੰਦ ਬਡਬਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਗਿੱਲ, ਬੂਟਾ ਸਿੰਘ ਸੋਹਾਣਾ, ਜਗਰੂਪ ਸਿੰਘ ਢੋਲ ਕੁਰੜੀ, ਨਾਹਰ ਸਿੰਘ ਸਰਪੰਚ ਕੁਰੜੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ, ਰਾਜਬੀਰ ਕੌਰ ਸਾਬਕਾ ਸਰਪੰਚ ਚੱਪੜਚਿੜੀ ਖੁਰਦ, ਬਾਲ ਕ੍ਰਿਸ਼ਨ ਗੋਇਲ ਮੋਲੀ ਬੈਦਵਾਨ, ਮਨਜੀਤ ਸਿੰਘ ਤੰਗੌਰੀ ਮੀਤ ਚੇਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ, ਕਰਮ ਸਿੰਘ ਸਾਬਕਾ ਸਰਪੰਚ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜ੍ਹੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਦਵਿੰਦਰ ਸਿੰਘ ਬਕਾਰਪੁਰ, ਚੌਧਰੀ ਰਿਸ਼ੀ ਪਾਲ ਸਾਬਕਾ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ, ਹਰਭਜਨ ਸਿੰਘ ਰਾਏਪੁਰ ਕਲਾਂ, ਜਸਮੇਰ ਸਿੰਘ ਸ਼ਾਮਪੁਰ, ਓਮੀ ਸ਼ਾਮਪੁਰ, ਇੰਦਰ ਜੀਤ ਸਿੰਘ ਸਾਬਕਾ ਸਰਪੰਚ ਸ਼ਾਮਪੁਰ, ਲੱ ਖਾ ਸਿੰਘ ਪ੍ਰਧਾਨ, ਅਵਤਾਰ ਸਿੰਘ ਭਾਗੋ ਮਾਜਰਾ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ ਮਾਜਰਾ, ਕੁਲਵੰਤ ਸਿੰਘ ਫੌਜ਼ੀ ਗੀਗੇ ਮਾਜਰਾ, ਸਵਰਨ ਸਿੰਘ ਦੁਰਾਲੀ, ਰਘਬੀਰ ਸਿੰਘ ਚਾਓ ਮਾਜਰਾ, ਸੁਖਵਿੰਦਰ ਸਿੰਘ ਸਰਪੰਚ ਮਿੰਢੇ ਮਾਜਰਾ, ਪ੍ਰਦੀਪ ਸਿੰਘ ਤੰਗੌਰੀ, ਗੁਰਿੰਦਰ ਸਿੰਘ ਖੱਟੜਾ ਦੇੜੀ, ਅਮਰੀਕ ਸਿੰਘ ਸਾਬਕਾ ਸਰਪੰਚ ਕੰਬਲਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ ਸਾਬਕਾ ਸਰਪੰਚ, ਰਮਨਦੀਪ ਸਿੰਘ ਸਫ਼ੀਪੁਰ, ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਮੋਹਨ ਸਿੰਘ ਸਾਬਕਾ ਸਰਪੰਚ ਰਾਏਪੁਰ, ਮਨਫੂਲ ਸਿੰਘ ਬੜੀ, ਸੁਦੇਸ਼ ਕੁਮਾਰ ਗੋਗਾ ਬੈਰੋਂਪੁਰ, ਹਰਜਸ ਸਿੰਘ ਮੌਲੀ ਬੈਦਵਾਨ, ਸਰਬਜੀਤ ਸਿੰਘ ਮੌਲੀ ਬੈਦਵਾਨ, ਮਨਜੀਤ ਸਿੰਘ ਮੋਟੇ ਮਾਜਰਾ, ਮਨਜੀਤ ਸਿੰਘ ਬਲੌਂ ਗੀ, ਗੁਰਜੰਟ ਸਿੰਘ ਸਨੇਟਾ, ਦਰਸ਼ਨ ਸਿੰਘ ਮਨਾਣਾ, ਅਮਰਜੀਤ ਸਿੰਘ ਮੋਨੀ ਜੁਝਾਰ ਨਗਰ ਦਵਿੰਦਰ ਸਿੰਘ ਬੱਲੋ ਮਾਜਰਾ, ਸਰਨਜੀਤ ਸਿੰਘ ਲਾਲੀ ਰਾਏਪੁਰ ਕਲਾਂ, ਸੰਜੀਵ ਕੁਮਾਰ ਬੰਟੀ ਗੋਬਿੰਦਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।