ਘੱਗਾ ਦੇ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

ਪਟਿਆਲਾ, 9 ਨਵੰਬਰ - ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡੀ.ਏ.ਪੀ. ਅਤੇ ਹੋਰ ਖਾਦਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਚੈਕਿੰਗ ਦੌਰਾਨ ਮੈਸ: ਸ਼ਾਰਦਾ ਐਗਰੋ ਕੈਮੀਕਲਜ਼, ਘੱਗਾ ਵੱਲੋਂ ਖਾਦ ਦਾ ਬਿਨ੍ਹਾਂ ਪ੍ਰਵਾਨਗੀ ਸਟਾਕ ਰੱਖਣ ਕਾਰਨ ਲਾਇਸੈਂਸ ਰੱਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸੇ ਦੌਰਾਨ ਮੈਸ ਸ਼ਾਰਦਾ ਐਗਰੋ ਕੈਮੀਕਲਜ਼ ਘੱਗਾ ਦੇ ਰਿਕਾਰਡ ਦੀ ਜਦ ਜਾਂਚ ਕੀਤੀ ਗਈ ਤਾਂ ਫ਼ਰਮ ਵੱਲੋਂ ਆਪਣੇ ਕੋਲ ਮੌਜੂਦ ਖਾਦ ਦੀ ਅਡੀਸ਼ਨ ਆਪਣੇ ਫਰਟੀਲਾਈਜ਼ਰ ਲਾਇਸੈਂਸ ਵਿੱਚ ਨਹੀਂ ਕਰਵਾਈ ਗਈ ਸੀ ਅਤੇ ਦੁਕਾਨ ਅਤੇ ਗੋਦਾਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਫ਼ਰਮ ਵੱਲੋਂ ਬਿਨ੍ਹਾਂ ਅਡੀਸ਼ਲ ਕਰਵਾਏ ਵੱਡੀ ਮਾਤਰਾ ਵਿੱਚ ਯੂਰੀਆ ਖਾਦ ਅਤੇ ਕੁਝ ਹੋਰ ਖਾਦਾਂ ਸਟੋਰ ਕੀਤੀ ਹੋਈਆਂ ਸਨ। 
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫ਼ਰਮ ਦੀ ਸੇਲ ਤੁਰੰਤ ਬੰਦ ਕਰਵਾ ਦਿੱਤੀ ਗਈ ਹੈ ਤੇ ਫ਼ਰਮ ਖਿਲਾਫ਼ ਖਾਦ ਲਾਇਸੈਂਸ ਦੀਆਂ ਸ਼ਰਤਾਂ ਅਤੇ ਖਾਦ ਕੰਟਰੋਲ ਆਰਡਰ 1985 ਦੀ ਧਾਰਾ 8 ਦੀ ਉਲੰਘਣਾ ਦੀ ਕਾਰਵਾਈ ਕਰਦਿਆਂ ਫ਼ਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।