ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ ਵਿਚ ਸ਼ਿਰਕਤ

ਗੜ੍ਹਸ਼ੰਕਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਦੇ ਪੰਜਾਬੀ ਵਿਭਾਗ ਵਲੋਂ ਸਾਹਿਤਕ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਦਾ ਇਕ ਰੋਜ਼ਾ ਸਾਹਿਤਕ ਟੂਰ ਦੇਸ਼ ਭਗਤ ਹਾਲ ਜਲੰਧਰ ਵਿਖੇ ਚੱਲ ਰਹੇ ਗਦਰੀ ਬਾਬਿਆਂ ਦੀ ਵਿਰਾਸਤ ਨੂੰ ਸਮਰਪਿਤ 33ਵੇਂ ‘ਮੇਲਾ ਗਦਰੀ ਬਾਬਿਆਂ ਦਾ’ ਵਿਖੇ ਲਿਜਾਇਆ।

ਇਸ ਮੌਕੇ ਕਾਲਜ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਕਾਸ਼ਕਾਂ ਵਲੋਂ ਲਗਾਈ ਕਿਤਾਬਾਂ ਦੀ ਪ੍ਰਦਰਸ਼ਨੀ, ਸਕਿੱਟ, ਕੁਇਜ਼, ਪੇਟਿੰਗ ਤੇ ਭਾਸ਼ਣ ਮੁਕਾਬਲਿਆਂ, ਨਾਟਕਾਂ ਤੇ ਸਾਹਿਤਕ ਸਮਾਗਮਾਂ ਦਾ ਆਨੰਦ ਮਾਣਿਆਂ, ਮਿਊਜ਼ੀਅਮ ਦੇਖਿਆ ਤੇ ਪੁਸਤਕਾਂ ਦੀ ਖ੍ਰੀਦ ਕੀਤੀ। ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਨੂੰ ਸਾਹਿਤ ਅਤੇ ਕਲਾ ਨਾਲ ਜੋੜਦੇ ਹਨ ਤੇ ਵਿਦਿਆਰਥੀਆਂ ਨੂੰ ਸਮਾਜ ਵਿਚ ਵਿਚਰਨ ਦਾ ਸਲੀਕਾ ਸਿਖਾਉਂਦੇ ਹਨ। 
ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਮੌਕਿਆਂ ’ਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾ ਕੇ ਲਾਭ ਉਠਾਉਣਾ ਚਾਹੀਦਾ ਹੈ। ਇਸ ਸਾਹਿਤਕ ਫੇਰੀ ਦੌਰਾਨ ਵਿਦਿਆਰਥੀਆਂ ਨਾਲ ਡਾ. ਕਮਲਜੀਤ ਕੌਰ, ਡਾ. ਕੰਵਲਜੀਤ ਕੌਰ, ਪ੍ਰੋ. ਸੌਰਵ ਦਾਦਰੀ ਹਾਜ਼ਰ ਹੋਏ ਤੇ ਵਿਦਿਆਰਥੀਆਂ ਨੇ ਗਦਰੀ ਬਾਬਿਆਂ ਦੇ ਇਤਿਹਾਸ ਅਤੇ ਆਜ਼ਾਦੀ ਦੀ ਜੰਗ ਵਿਚ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਦਰਸਾਉਂਦੇ ਮੇਲੇ ਦਾ ਭਰਪੂਰ ਆਨੰਦ ਮਾਣਿਆ।