
ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕੇਂਦਰ ਵਿਖੇ ਦਾਖਲ ਨੌਜਵਾਨਾਂ ਨੂੰ ਅਤੇ ਸਟਾਫ ਮੈਬਰਾਂ ਨੂੰ ਸੰਬੋਧਨ ਕਰਦਿਆਂ ਸਿੱਖ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕੇਂਦਰ ਵਿਖੇ ਦਾਖਲ ਨੌਜਵਾਨਾਂ ਨੂੰ ਅਤੇ ਸਟਾਫ ਮੈਬਰਾਂ ਨੂੰ ਸੰਬੋਧਨ ਕਰਦਿਆਂ ਸਿੱਖ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।
ਉਹਨਾਂ ਨੇ ਕਿਹਾ ਕਿ ਸਿੱਖਾਂ ਦੇ ਪੰਜਵੇ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਇੱਕ ਇਨਕਲਾਬੀ ਮੋੜ ਸੀ। ਇਸ ਸ਼ਹਾਦਤ ਨੇ ਜਿੱਥੇ ਧਾਰਮਿਕ ਕੱਟੜਤਾ ਦੇ ਨਾਂਅ ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉੱਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਕੀਤੀ।
ਸਿੱਖ ਇਤਿਹਾਸ ਅੰਦਰ ਪੰਜਵੇ ਪਾਤਿਸ਼ਾਹ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ ਦੀ ਪ੍ਰੇਰਨਾ ਅੱਜ ਵੀ ਹਰ ਸਿੱਖ ਲਈ ਰਾਹ-ਦਸੇਰਾ ਹੈ। ਗੁਰੂ ਸਾਹਿਬ ਦੀ ਇਸ ਸ਼ਹਾਦਤ ਨੇ ਸਿੱਖਾਂ ਨੂੰ ਜੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਸਬਰ, ਸੰਤੋਖ, ਦ੍ਰਿੜਤਾ ਨਾਲ ਆਪਣੇ ਹੱਕਾਂ ਦੀ ਰੱਖਿਆ ਕਰ ਸਕਣ ਦਾ ਰਾਹ ਦਿਖਾ ਕੇ ਸਿੱਖੀ ਦੇ ਮਹਿਲ ਦੀਆਂ ਨੀਹਾਂ ਨੂੰ ਇਨਾ ਪੱਕਾ ਤੇ ਮਜਬੂਤ ਕਰ ਦਿੱਤਾ ਕਿ ਜੁਲਮ ਦੇ ਝੱਖੜ ਇਸ ਦਾ ਕੁੱਝ ਨਾ ਵਿਗਾੜ ਸਕਣ।
ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਲਾਸਾਨੀ ਤੇ ਬੇਮਿਸਾਲ ਹੈ। ਉਨਾਂ ਨੇ ਗੁਰਬਾਣੀ ਦੇ ਹਵਾਲੇ ਦੇ ਕੇ ਸਮਝਾਇਆ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਦਿੱਤੇ ਗਏ ਆਦੇਸ਼ਾਂ ਅਨੁਸਾਰ ਚਲਣਾ ਚਾਹੀਦਾ ਹੈ। ਸਾਨੂੰ ਹਮੇਸ਼ਾ ਆਪਣੇ ਗੁਰੂਆਂ ਦੀ ਦਿੱਤੀ ਸ਼ਹਾਦਤ ਨੂੰ ਯਾਦਾ ਰੱਖਣਾ ਚਾਹੀਦਾ ਹੈ, ਜੋ ਸਾਨੂੰ ਹਮੇਸ਼ਾ ਜੁਲਮ ਦੇ ਖਿਲਾਫ ਲੜਨ ਬਾਰੇ ਸਿਖਿਆ ਦਿੰਦੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਿੱਤੀ ਬਾਣੀ ਨੂੰ ਪੜ੍ਹਨਾ ਚਾਹੀਦਾ ਹੈ, ਤੇ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ, ਜਿਸ ਨਾਲ ਅਸੀਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਾਂਗੇ ਤੇ ਸਮਾਜ ਵਿੱਚ ਪਾਈਆਂ ਜਾਣ ਵਾਲੀਆਂ ਕੁਰੀਤੀਆਂ ਵੀ ਖਤਮ ਹੋਣਗੀਆਂ। ਇਸ ਮੌਕ ਤੇ ਕਮਲਜੀਤ ਕੌਰ, ਜਸਵਿੰਦਰ ਕੌਰ, ਦਿਨੇਸ਼ ਕੁਮਾਰ, ਮਨਜੀਤ ਸਿੰਘ, ਪਰਵੀਨ ਕੁਮਾਰੀ, ਬਲਜੀਤ ਕੁਮਾਰ, ਪਰਵੇਸ਼ ਕੁਮਾਰ , ਕਮਲਾ ਰਾਣੀ, ਕੋਮਲਪ੍ਰੀਤ ਕੌਰ ਅਤੇ ਮਰੀਜ ਹਾਜਿਰ ਸਨ।
